
ਦਿੱਲੀ (ਦ ਸਟੈਲਰ ਨਿਊਜ਼)। ਨੈਸ਼ਨਲ ਜਾਂਚ ਏਜੰਸੀ (ਐੱਨ.ਆਈ.ਏ.) ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਕਰੀਬੀ ਉੱਤਰ ਪ੍ਰਦੇਸ਼ ਦੇ ਨੇਤਾ ਵਿਕਾਸ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਨ.ਆਈ.ਏ. ਨੇ ਵਿਕਾਸ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ। ਕੋਰਟ ਨੇ ਵਿਕਾਸ ਨੂੰ 5 ਦਿਨ ਦੀ ਐੱਨ.ਆਈ.ਏ. ਹਿਰਾਸਤ ਵਿੱਚ ਭੇਜ ਦਿੱਤਾ ਹੈ।

ਐੱਨ.ਆਈ.ਏ. ਨੇ ਵਿਕਾਸ ਦੀ 7 ਦਿਨ ਦੀ ਹਿਰਾਸਤ ਮੰਗੀ ਸੀ। ਐੱਨ.ਆਈ.ਏ.ਲਾਰੈਂਸ ਬਿਸ਼ਨੋਈ ਗਿਰੋਹ ਨਾਲ ਵਿਕਾਸ ਸਿੰਘ ਦੇ ਰਿਸ਼ਤੇ ਨੂੰ ਲੈ ਕੇ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਜਾਂਚ ਏਜੰਸੀ ਨੂੰ ਸ਼ੱਕ ਹੈ ਕਿ ਲਾਰੈਂਸ ਗਿਰੋਹ ਦੇ ਸੂਟਰਾਂ ਨੂੰ ਉੱਤਰ ਪ੍ਰਦੇਸ਼ ਵਿੱਚ ਸ਼ਰਨ ਦਿਵਾਉਣ ਵਿੱਚ ਵਿਕਾਸ ਦੀ ਸਰਗਰਮ ਭੂਮਿਕਾ ਰਹੀ ਹੈ












