ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਬੱਧਣੀ ਕਲਾਂ ਵਿੱਚ ਬੀਤੀ ਰਾਤ ਨੂੰ ਵੱਡੀ ਵਾਰਦਾਤ ਵਾਪਰੀ, ਜਿੱਥੇ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਲੋਕਾਂ ਨੇ ਹਮਲਾ ਕੀਤਾ ਅਤੇ ਗੋਲੀਆਂ ਚਲਾਈਆਂ। ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕੁਲਵਿੰਦਰ ਦੀ ਮਾਤਾ ਨੂੰ ਲੱਗੀਆਂ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਖਿਡਾਰੀ ਕੁਲਵਿੰਦਰ ਨੇ ਸ਼ੋਸ਼ਲ ਮੀਡੀਆ ਤੇ ਲਾਈਵ ਹੋ ਕੇ ਦੋਸ਼ ਲਗਾਇਆ ਹੈ ਕਿ ਕੁੱਝ ਲੋਕ ਉਸ ਨਾਲ ਰੰਜ਼ਿਸ਼ ਰੱਖਦੇ ਹਨ, ਜਿਸ ਕਾਰਨ ਇਹ ਹਮਲਾ ਕੀਤਾ ਹੈ।