ਪੰਜਾਬ ਸਰਕਾਰ ਵੱਲੋਂ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਹਮਦਰਦ ਦੇ ਖਿਲਾਫ ਅਪਣਾਈ ਜਾ ਰਹੀ ਹੈ ਬਦਲਾਂ ਖੋਰੀ ਨੀਤੀ: ਮਾਨ/ਸੰਗੋਜਲਾ

ਜਲੰਧਰ (ਦ ਸਟੈਲਰ ਨਿਊਜ਼) ਗੌਰਵ ਮੜੀਆ। ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈੱਸ ਕਲੱਬ ਪੰਜਾਬ, ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਜੇ ਐਸ ਸੰਧੂ ਸੂਬਾ ਸਰਪ੍ਰਸਤ,ਪ੍ਰੀਤਪਾਲ ਸਿੰਘ ਸੂਬਾ ਕੋਆਰਡੀਨੇਟਰ,ਰਾਕੇਸ਼ ਖੰਨਾ ਸੂਬਾ ਚੇਅਰਮੈਨ,ਰਾਮ ਸਿੰਘ ਭੱਟੀ ਮੁੱਖ ਬੁਲਾਰਾ ਪੰਜਾਬ, ਬਾਬਾ ਗੁਰਮੀਤ ਸਿੰਘ ਮੁੱਖ ਪੈਟਰਨ ਪੰਜਾਬ ,ਜੋਗਿੰਦਰ ਸਿੰਘ ਜਾਤੀਕੇ ਜ਼ਿਲ੍ਹਾ ਚੇਅਰਮੈਨ ਕਪੂਰਥਲਾ,ਸੁਖਵਿੰਦਰ ਸੋਹੀ ਜ਼ਿਲ੍ਹਾ ਜਨਰਲ ਸਕੱਤਰ ਕਪੂਰਥਲਾ, ਤਰਲੋਚਨ ਸਿੰਘ ਚਾਹਲ, ਸੁਰਜੀਤ ਸਿੰਘ ਗੋਰਾ ਜੁਆਇੰਟ ਸਕੱਤਰ, ਪ੍ਰਮੋਦ ਸ਼ਰਮਾ ਪ੍ਰਧਾਨ ਨਡਾਲਾ,ਜਗਜੀਤ ਸਿੰਘ ਢਿਲਵਾਂ,ਡਾ.ਰਮਨ ਸ਼ਰਮਾ ਪ੍ਰਧਾਨ ਫਗਵਾੜਾ ਯੂਨਿਟ, ਕੁਲਵਿੰਦਰ ਕੌਰ ਫਿਲੋਰ ਚੇਅਰਪਰਸਨ ਵੂਮੈਨਸੈਲ ਪੰਜਾਬ, ਨੀਰੂ ਬਾਲਾ ਜ਼ਿਲ੍ਹਾ ਪ੍ਰਧਾਨ ਵੂਮੈਨਸੈਲ ਜਲੰਧਰ ਦੀ ਅਗਵਾਈ ਹੇਠ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਵੱਲੋਂ ਵੱਡੀ ਗਿਣਤੀ ਵਿੱਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਡਾਕਟਰ ਸ.ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿੱਚ ਆਪਣੇ ਸੈਂਕੜੇ ਸਾਥੀਆਂ ਸਮੇਤ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਸ਼ਾਮਿਲ ਹੋਏ।

Advertisements

ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣਾਈ ਜਾ ਰਹੀ ਬਦਲਾ ਖੋਰੀ ਦੀ ਨੀਤੀ ਦੇ ਖਿਲਾਫ ਰੋਸ ਮਾਰਚ ਵਿੱਚ ਸ਼ਾਮਲ ਹੋਏ। ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਤੇ ਹਮਦਰਦ ਦੇ ਹੱਕ ਵਿੱਚ ਡਟ ਜਾਣ ਦਾ ਭਰੋਸਾ ਦਿਵਾਇਆ। ਤੇ ਕਿਹਾ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਤੇ ਨਜਾਇਜ਼ ਪਰਚੇ ਬਦਲਾਖੋਰੀ ਨੀਤੀਆਂ ਤੇ ਨਜਾਇਜ਼ ਤੰਗ ਪ੍ਰੇਸਾਨ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਾਂਗੇ ਜੇਕਰ ਦੁਨੀਆ ਦਾ ਚੋਥਾ ਥੰਮ ਪੱਤਰਕਾਰ ਭਾਈਚਾਰਾ ਸੜਕਾਂ ਤੇ ਆ ਗਿਆ ਤਾਂ ਪੰਜਾਬ ਸਰਕਾਰ ਨੂੰ ਭੱਜਣ ਨੂੰ ਰਾਹ ਨਹੀਂ ਮਿਲਣਾ ਸੂਬਾ ਪ੍ਰਧਾਨ ਮਾਨ ਨੇ ਕਿਹਾ ਕਿ ਜਦੋਂ ਦੀ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਸਰਕਾਰ ਸਤਾ ਵਿੱਚ ਆਈ ਹੈ ਉਦੋਂ ਤੋਂ ਹੀ ਸੂਬੇ ਦਾ ਲਾਅਐਡ ਆਡਰ ਖਤਮ ਹੋ ਗਿਆ ਹੈ ਸੂਬੇ ਅੰਦਰ ਦਿਨ ਦਿਹਾੜੇ ਲੁੱਟਾਂ ਖੋਹਾਂ ਕਤਲੋਗਾਰਤ ਗੈਂਗਸਟਰ ਗੈਗਵਾਰ ਬਲਾਤਕਾਰਾ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈ ਭਗਵੰਤ ਮਾਨ ਸਰਕਾਰ ਦੀ ਸਰਕਾਰ ਨਾਂਅ ਦੀ ਸਰਕਾਰ ਹੀ ਬਣ ਕੇ ਰਹਿ ਗਈ ਹੈ।

ਮਨਜੀਤ ਮਾਨ ਸੂਬਾ ਪ੍ਰਧਾਨ ਤੇ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਨੇ ਹੋਰ ਕਿਹਾ ਕਿ ਡਾਕਟਰ ਬਰਜਿੰਦਰ ਸਿੰਘ ਹਮਦਰਦ ਜਿਸ ਤਰ੍ਹਾਂ ਦਾ ਵੀ ਸੰਘਰਸ਼ ਉਲੀਕਣਗੇ ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਉਨ੍ਹਾਂ ਨੂੰ ਪੂਰਨ ਸਮਰਥਨ ਕਰੇਗਾ। ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਨੇ ਵੀ ਪੱਤਰਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੂਹ ਪੱਤਰਕਾਰ ਭਾਈਚਾਰਾ ਇਕ ਮੰਚ ਤੇ ਮਨਜੀਤ ਮਾਨ ਸੂਬਾ ਪ੍ਰਧਾਨ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਦੀ ਅਗਵਾਈ ਹੇਠ ਇਕੱਠਾ ਹੋਵੇ। ਇਸ ਮੋਕੇ  ਮਨਜੀਤ ਮਾਨ ਸੂਬਾ ਪ੍ਰਧਾਨ,  ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਕੋਆਰਡੀਨੇਟਰ ਪ੍ਰਿਤਪਾਲ ਸਿੰਘ ਤੇ ਸੂਬਾ ਸਰਪ੍ਰਸਤ ਜੇ ਐਸ ਸੰਧੂ, ਸੂਬਾ ਚੇਅਰਮੈਨ ਰਾਕੇਸ਼ ਖੰਨਾ ਨੇ ਰੋਸ ਮਾਰਚ ਵਿੱਚ ਵੱਖ ਵੱਖ ਯੂਨਿਟਾਂ ਤੋਂ ਪਹੁੰਚੇ ਪ੍ਰਧਾਨ ਸਾਹਿਬਾਨਾਂ, ਪੱਤਰਕਾਰ ਸਾਥੀਆਂ ਦਾ ਧੰਨਵਾਦ ਕੀਤਾ ।

LEAVE A REPLY

Please enter your comment!
Please enter your name here