ਟਾਇਰ ਫੱਟਣ ਕਾਰਨ ਹਾਈਡ੍ਰੋਜਨ ਸੈਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ

ਲੁਧਿਆਣਾ (ਦ ਸਟੈਲਰ ਨਿਊਜ਼)।  ਪਾਇਲ ਨੇੜਲੇ ਪਿੰਡ ਘੁਡਾਣੀ ਖੁਰਦ ਨੇੜੇ ਰਾੜ੍ਹਾ ਸਾਹਿਬ ਰੋਡ ਦੇ ਇਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਟਰੱਕ ਨੂੰ ਅੱਗ ਲੱਗ ਗਈ। ਟਰੱਕ ਹਾਈਡ੍ਰੋਜਨ ਸਿਲੰਡਰਾਂ ਨਾਲ ਭਰਿਆ ਹੋਇਆ ਸੀ। ਟਰੱਕ ਨੂੰ ਅੱਗ ਲੱਗਣ ਕਾਰਨ ਉਸ ਵਿੱਚ ਮੌਜੂਦ ਇੱਕ ਸੈਲੰਡਰ ਨੂੰ ਵੀ ਅੱਗ ਲੱਗ ਗਈ ਤੇ ਉਹ ਫੱਟ ਗਿਆ। ਸਲੰਡਰ ਫੱਟਣ ਕਾਰਨ ਨੇੜੇ ਦੇ ਸਾਰੇ ਦਰੱਖਤ ਵੀ ਸੜ ਗਏ। ਟਰੱਕ ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ।

Advertisements

ਜਾਣਕਾਰੀ ਮੁਤਾਬਕ ਟਰੱਕ ਰਾਜਪੁਰਾ ਤੋਂ ਹਾਈਕੋਟ ਦੀ ਇਕ ਫੈਕਟਰੀ ਵੱਲ ਜਾ ਰਿਹਾ ਸੀ। ਟਰੱਕ ਵਿੱਚ 285 ਸਿਲੰਡਰ ਸਨ। ਪਾਇਲ ਤੋਂ ਰਾੜ੍ਹਾ ਸਾਹਿਬ ਨੂੰ ਜਾਂਦੇ ਸਮੇਂ ਪਿੰਡ ਘੁਡਾਣੀ ਨੇੜੇ ਟਰੱਕ ਦਾ ਟਾਈਰ ਫੱਟ ਗਿਆ, ਜਿਸ ਕਾਰਨ ਟਰੱਕ ਬੇਕਾਬੂ ਹੋ ਗਿਆ ਅਤੇ ਦਰਖਤ ਨਾਲ ਜਾ ਟਕਰਾਇਆ। ਜਿਸ ਤੋਂ ਬਾਅਦ ਸਿਲੰਡਰ ਨੂੰ ਅੱਗ ਲੱਗ ਗਈ। ਅੱਗ ਨੂੰ ਵੇਖ ਕੇ ਪਿੰਡ ਵਾਸੀਆਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਕਰੀਬ ਅੱਧੇ ਘੰਟੇ ਵਿੱਚ ਅੱਗ ਤੇ ਕਾਬੂ ਪਾਇਆ ਗਿਆ।

LEAVE A REPLY

Please enter your comment!
Please enter your name here