ਲਗਭਗ 700 ਵਿਦਿਆਰਥੀਆ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਏਜੰਟ ਬਿ੍ਰਜੇਸ਼ ਮਿਸ਼ਰਾਂ ਕੈਨੇਡਾ ਵਿੱਚ ਗਿ੍ਰਫਤਾਰ

ਚੰਡੀਗੜ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪਿਛਲੇ ਕਈ ਦਿਨਾਂ ਤੋ ਕੁੱਝ ਭਾਰਤੀ ਵਿਦਿਆਰਥੀਆ ਨੂੰ ਪੰਜਾਬ ਭੇਜਣ ਦੀ ਚਰਚਾ ਚੱਲ ਰਹੀ ਸੀ ਜਿਸਦੇ ਕਾਰਣ ਵਿਦਿਆਰਥੀ ਤੇ ਉਹਨਾਂ ਨੇ ਮਾਪੇ ਵੀ ਪੰਜਾਬ ਵਿੱਚ ਬੱਚਿਆ ਦੇ ਭਵਿੱਖ ਨੂੰ ਲੈ ਕੇ ਕਾਫੀ ਚਿੰਤਿਤ ਹੋ ਰਹੇ ਹਨ। ਜਿਸਤੋ ਬਾਅਦ ਪੁਲਿਸ ਵੱਲੋ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਮਾਮਲੇ ਦੇ ਮੁੱਖ ਦੋਸ਼ੀ ਭਾਰਤੀ ਏਜੰਟ ਬਿ੍ਰਜੇਸ਼ ਮਿਸ਼ਰਾਂ ਨੂੰ ਕੈਨੇਡਾ ਵਿੱਚ ਗਿ੍ਰਫਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।

Advertisements

ਦੱਸ ਦਈਏ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਕੁਝ ਸਮਾਂ ਪਹਿਲਾਂ ਹੀ ਲਾਪਤਾ ਹੋ ਗਿਆ ਸੀ। ਜ਼ਿਕਰਯੋਗ ਹੈ ਕਿ ਜਾਅਲੀ ਕਾਲਜ ਦਾਖਲਾ ਪੱਤਰ ਘੁਟਾਲੇ ਕਾਰਨ ਪੰਜਾਬ ਅਤੇ ਭਾਰਤ ਦੇ ਹੋਰ ਰਾਜਾਂ ਦੇ ਸੈਂਕੜੇ ਵਿਦਿਆਰਥੀ ਕਥਿਤ ਤੌਰ ‘ਤੇ ਦੇਸ਼ ਨਿਕਾਲੇ ਦੇ ਰਾਹ ਪਏ ਹੋਏ ਹਨ। ਬ੍ਰਿਜੇਸ਼ ਮਿਸ਼ਰਾ ਖਿਲਾਫ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਕਾਰਵਾਈ ਕਰਦਿਆਂ ਉਸ ‘ਤੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਸਲਾਹ ਦੇਣ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਜਾਂ ਰੋਕਣ ਲਈ ਦੂਜਿਆਂ ਨੂੰ ਸਲਾਹ ਦੇਣ ਦਾ ਦੋਸ਼ ਲਗਾਇਆ। ਬ੍ਰਿਜੇਸ਼ ਮਿਸ਼ਰਾ ਵੱਲੋਂ ਜਾਰੀ ਕੀਤੇ ਜਾਅਲੀ ਦਾਖਲਾ ਪੱਤਰਾਂ ਦੇ ਕਾਰਨ ਹੀ ਅਨੇਕਾਂ ਭਾਰਤੀ ਵਿਦਿਆਰਥੀ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਹਨ।

LEAVE A REPLY

Please enter your comment!
Please enter your name here