ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਹੁਰਿਆਂ ਤੋਂ ਪਰੇਸ਼ਾਨ ਅਤੇ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਇੱਕ ਨੌਜਵਾਨ ਨੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਹੁਸ਼ਿਆਰਪੁਰ ਦੇ ਮੁਹੱਲਾ ਸ਼ਾਲੀਮਾਰ ਨਗਰ ਦਾ ਹੈ। ਮ੍ਰਿਤਕ ਦਾ ਨਾਮ ਅਮਨਪ੍ਰੀਤ ਸਿੰਘ ਸੀ ਜਿਸਦੇ ਵਿਆਹ ਨੂੰ ਕਰੀਬ 4 ਸਾਲ ਹੋਏ ਸਨ ਅਤੇ 3 ਸਾਲ ਦਾ ਪੁੱਤਰ ਵੀ ਹੈ।

Advertisements

ਜਾਣਕਾਰੀ ਮੁਤਾਬਕ ਘਰ ਵਿੱਚ ਅਮਨਪ੍ਰੀਤ ਦੀ ਪਤਨੀ ਨੇ ਆਪਣੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਅਮਨਪ੍ਰੀਤ ਨਾਲ ਕਿਰਾਏ ਦੇ ਮਕਾਨ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ ਸੀ। ਪਿਛਲੇਂ ਕੁੱਝ ਦਿਨ ਪਹਿਲਾਂ ਅਮਨਪ੍ਰੀਤ ਦੀ ਪਤਨੀ ਲੜਾਈ ਕਰਕੇ ਆਪਣੇ ਪੇਕੇ ਘਰ ਚਲੀ ਗਈ ਸੀ। ਜਿਸ ਤੋਂ ਬਾਅਦ ਅਮਨਪ੍ਰੀਤ ਦੇ ਸਹੁਰਾ ਪਰਿਵਾਰ ਨੇ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਰੱਲ ਕੇ ਉਸਦੀ ਕੁੱਟਮਾਰ ਕੀਤੀ।

ਜਿਸ ਦੀ ਵੀਡੀਓ ਵੀ ਵਾਈਰਲ ਹੋਈ ਹੈ। ਇਸ ਮੌਕੇ ਤੇ ਪਹੁੰਚੇ ਡੀ.ਐੱਸ.ਪੀ. ਸਿਟੀ ਪਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਿਸੇ ਨੌਜਵਾਨ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਪਰਿਵਾਰਾਂ ਦੇ ਬਿਆਨਾਂ ਤੋਂ ਬਾਅਦ ਦੋਸ਼ੀਆਂ ਦੇ ਖਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ।

LEAVE A REPLY

Please enter your comment!
Please enter your name here