ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਰਾਜੀਵ ਮਹਾਜਨ ਤੇ ਚਲਾਈਆਂ ਗੋਲੀਆਂ, ਹਾਲਤ ਗੰਭੀਰ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਵਿੱਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਜਿੱਥੇ ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਰਾਜੀਵ ਮਹਾਜਨ ਨੂੰ ਸਿਟੀ ਰੋਡ ਤੇ ਸਥਿਤ ਇੱਕ ਸ਼ੋਅਰੂਮ ਵਿੱਚ ਦੇ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਇਸ ਦੌਰਾਨ ਰਾਜੀਵ ਮਹਾਜਨ ਤੇ ਉਸਦੇ ਭਰਾ ਅਨਿਲ ਗੁਪਤਾ ਤੇ ਉਸਦੇ ਪੁੱਤਰ ਮਾਨਵ ਵੀ ਗੰਭੀਰ ਜ਼ਖ਼ਮੀ ਹੋ ਗਏ।

Advertisements

ਮਾਮਲੇ ਦੀ ਜਾਣਕਾਰੀ ਦਿੰਦੇ ਡੀ.ਐੱਸ.ਪੀ. ਸਿਟੀ ਲਲਿਤ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਹਿਰ ਵਿੱਚ ਅਣਪਛਾਤੇ ਨੌਜਵਾਨਾਂ ਨੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਭਰਾ ਅਤੇ ਪੁੱਤਰ ਤੇ ਗੋਲੀਆਂ ਚਲਾਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here