ਗੁੰਡਾਗਰਦੀ ਦਾ ਨੰਗਾ ਨਾਚ, ਦਿਨ ਦਿਹਾੜੇ ਅਣਪਛਾਤਿਆਂ ਨੇ ਨੰਬਰਦਾਰ ਨੂੰ ਕੁੱਟਿਆਂ ਤੇ ਬਣਾਈ ਵੀਡੀਓ, ਲੋਕਾਂ ’ਚ ਭਾਰੀ ਰੋਸ਼

ਸੁਲਤਾਨਪੁਰ ਲੋਧੀ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਕਿਸੇ ਵੀ ਵਿਅਕਤੀ ਦੀ ਕੁੱਟਮਾਰ ਕਰਕੇ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ਤੇ ਪਾ ਕੇ ਸ਼ਰਾਰਤੀ ਅਨਸਰ ਬੇਖੋਫ ਘੁੰਮ ਰਹੇ ਹਨ, ਜਿਸ ਕਾਰਨ ਆਮ ਲੋਕ ਪਰੇਸ਼ਾਨ ਹਨ। ਸ਼ੋਸ਼ਲ ਮੀਡੀਆਂ ਤੇ ਵਾਇਰਲ ਹੋਈ ਵੀਡੀਓ ਵਿੱਚ ਵੇਖਿਆ ਕਿ ਇੱਕ ਅੰਮ੍ਰਿਤਧਾਰੀ ਵਿਅਕਤੀ ਦੀ ਸ਼ਰੇਆਮ ਕੁੱਟਮਾਰ ਕੀਤੀ ਜਾ ਰਹੀ ਹੈ। ਜਿਸ ਦਾ ਲੋਕਾਂ ਵੱਲੋਂ ਵੀ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। 

Advertisements

ਇਸ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮੰਡ ਖੇਤਰ ਦੇ ਪਿੰਡ ਬਾਊਪੁਰ ਦੇ ਪੁਲ ਉੱਪਰ ਮੋਟਰ ਸਾਈਕਲ ਤੇ ਜਾ ਰਹੇ ਪਿੰਡ ਘੜਕਾ ਦੇ ਨੰਬਰਦਾਰ ਬਗੀਚਾ ਸਿੰਘ ਨੂੰ 1 ਸਕੂਟਰ ਸਵਾਰ ਕੁੱਝ ਨੌਜਵਾਨਾਂ ਵੱਲੋਂ ਰੋਕ ਕੇ ਡਾਂਗ ਨਾਲ ਸ਼ਰੇਆਮ ਕੁੱਟਮਾਰ ਕੀਤੀ ਗਈ ਹੈ ਤੇ ਦੂਜੇ ਸਾਥੀ ਵੱਲੋਂ ਵੀਡੀਓ ਬਣਾਈ ਗਈ ਹੈ। ਇਸ ਸੰਬੰਧੀ ਥਾਣਾ ਕਬੀਰਪੁਰ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਥਿੰਦ ਨਾਲ ਸੰਪਰਕ ਕਰਨ ਤੋਂ ਉਨ੍ਹਾਂ ਦੱਸਿਆ ਕਿ ਇਹ ਘਟਨਾ ਕੁੱਝ ਦਿਨ ਪਹਿਲਾਂ ਦੀ ਹੈ ਜਿਸ ਬਾਰੇ ਨੰਬਰਦਾਰ ਬਗੀਚਾ ਸਿੰਘ ਵੱਲੋਂ ਚਾਰ ਦਿਨ ਸ਼ਿਕਾਇਤ ਲਿਖਵਾਈ ਗਈ ਹੈ, ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਬਗੀਚਾ ਸਿੰਘ ਦੇ ਬਿਆਨ ਤੇ ਉਨ੍ਹਾਂ ਦੇ ਪਿੰਡ ਘੜਕਾ ਦੇ ਨਿਵਾਸੀ ਸਤਨਾਮ ਸਿੰਘ ਅਤੇ ਜਗਦੀਤ ਸਿੰਘ ਨੰਬਰ 12 ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here