ਲੁਟੇਰਿਆਂ ਨੇ ਕਰਿਆਨਾ ਸਟੋਰ ਦੇ ਮਾਲਕ ਦਾ ਚਾਕੂ ਮਾਰ ਕੇ ਕੀਤਾ ਕਤਲ, ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਬਸਤੀ ਗੁਜ਼ਾਂ ਇਲਾਕੇ ਵਿੱਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਜਿੱਥੇ ਸਵੇਰੇ ਕਰੀਬ 6:30 ਵਜੇ ਲੁਟੇਰਿਆਂ ਨੇ ਕਰਿਆਨਾ ਸਟੋਰ ਦੇ ਮਾਲਕ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ 8 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਇਹ ਵਾਰਦਾਤ ਸੀ.ਸੀ.ਟੀ.ਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ।

Advertisements

ਮ੍ਰਿਤਕ ਦੀ ਪਹਿਚਾਣ ਬਿੱਲਾ ਦੇ ਰੂਪ ਵਿੱਚ ਹੋਈ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਬਿੱਲਾ ਕਰਿਆਨੇ ਦੀ ਦੁਕਾਨ ਚਲਾਉਂਦੇ ਸਨ ਅਤੇ ਰੋਜ਼ਾਨਾ ਸਵੇਰੇ 6 ਵਜੇ ਦੀ ਕਰੀਬ ਦੁਕਾਨ ਖੋਲਦੇ ਸਨ। ਫਿਲਹਾਲ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ। ਪੁਲਿਸ ਨੇ ਇਲਾਕੇ ਵਿੱਚ ਲੱਗੇ ਸਾਰੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਤਲ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here