ਸੀਐੱਮ ਮਾਨ ਨੇ ਪਾਵਰਕਾਮ ਤੇ ਟਰਾਂਸਕੋ ਦੇ ਨਵੇਂ ਡਾਇਰੈਕਟਰ ਕੀਤੇ ਨਿਯੁਕਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਲਿਮਟਿਡ ਲਈ ਨਵੇਂ ਡਾਇਰੈਕਟਰ ਪ੍ਰਬੰਧਕੀ  ਨਿਯੁਕਤ ਕੀਤੇ ਹਨ।

Advertisements

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆਂ ਕਿ ਜਸਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੁਰ ਸਿੰਘ ਤਹਿਸੀਲ ਪੱਟੀ ਜ਼ਿਲ੍ਹਾਂ ਤਰਨਤਾਰਨ ਨੂੰ ਡਾਇਰੈਕਟਰ ਪ੍ਰਬੰਧਕੀ ਪਾਵਰਕਾਮ ਅਤੇ ਨੇਮ ਚੰਦ ਪੁੱਤਰ ਦੀਪ ਚੰਦ ਵਾਸੀ ਸਰਦੂਲਗੜ੍ਹ ਜ਼ਿਲ੍ਹਾਂ ਮਾਨਸਾ ਨੂੰ ਡਾਇਰੈਕਟਰ ਪ੍ਰਬੰਧਕੀ ਟਰਾਂਸਕੋ ਨਿਯੁਕਤ ਕੀਤਾ ਗਿਆ ਹੈ।

LEAVE A REPLY

Please enter your comment!
Please enter your name here