![](https://www.thestellarnews.com/wp-content/uploads/2023/11/dasuya_heights-academy-copy.jpg)
ਫਾਜਿਲਕਾ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਠਿੰਡਾ -ਬਾਦਲ ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਦੇ ਸੀਆਰਪੀਐਫ, ਬੀਐਸਐਫ,ਨੇਵੀ,ਏਅਰ ਫੋਰਸ,ਸੀ.ਏ.ਪੀ.ਐਫ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ । ਇਹ ਜਾਣਕਾਰੀ ਕੈਂਪ ਇੰਚਾਰਜ਼ ਸ. ਹਰਮੇਲ ਸਿੰਘ ਦੁਆਰਾ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਲੜਕੇ ਕਿਸੇ ਵੀ ਕੰਮ ਵਾਲੇ ਦਿਨ ਦਸਤਾਵੇਜ ਜਿਵੇ ਕਿ ਬਾਰਵੀ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਟੋਫੋ ਕਾਪੀ, ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ,2 ਪਾਸਪੋਰਟ ਸਾਈ ਫੋਟੋ, ਜਾਤੀ ਸਰਟੀਫਿਕੇਟ, ਰੈਂਜੀਡੈਂਸ ਸਰਟੀਫਿਕੇਟ ਲੈ ਕੇ ਨਿੱਜੀ ਤੌਰ ਤੇ ਕੈਂਪ ਵਿਖੇ ਸਹੀ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ. ਉਨ੍ਹਾਂ ਦੱਸਿਆ ਕਿ ਫਿਜੀਕਲ ਸਿਖਲਾਈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013, 95493-00001, 94638-31615 ਤੇ ਸੰਪਰਕ ਕੀਤਾ ਜਾ ਸਕਦਾ ਹੈ।
![](https://www.thestellarnews.com/wp-content/uploads/2024/02/toddlers.jpg)