Thursday, October 22, 2026
Home National ਪ੍ਰਗਤੀ ਮੈਦਾਨ ਲੁੱਟਕਾਂਡ ਮਾਮਲੇ ਵਿੱਚ ਪੁਲਿਸ ਨੇ 2 ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਪ੍ਰਗਤੀ ਮੈਦਾਨ ਲੁੱਟਕਾਂਡ ਮਾਮਲੇ ਵਿੱਚ ਪੁਲਿਸ ਨੇ 2 ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਪੁਲਿਸ ਨੇ ਪ੍ਰਗਤੀ ਮੈਦਾਨ ਸੁਰੰਗ ਵਿੱਚ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਵਿੱਚ ਸ਼ਾਮਲ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਲੋਕ ਸੰਪਰਕ ਅਧਿਕਾਰੀ (ਪੀਆਰਓ) ਸੁਮਨ ਨਲਵਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਬਾਕੀ ਸ਼ਕੀਆਂ ਦੀ ਪਹਿਚਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

Advertisements

ਪੁਲਿਸ ਨੇ ਕਿਹਾ ਕਿ ਪ੍ਰਗਤੀ ਮੈਦਾਨ ਸੁਰੰਗ ਵਿੱਚ ਇੱਕ ਡਿਲੀਵਰੀ ਏਜੰਟ ਅਤੇ ਉਸਦੇ ਸਹਾਇਕ ਨੂੰ ਕਥਿਤ ਤੌਰ ਤੇ 2 ਲੱਖ ਰੁਪਏ ਲੁੱਟਣ ਵਾਲੇ ਚਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਪਹਿਚਾਣ ਕਰਨ ਲਈ ਪਿਛਲੇਂ 48 ਘੰਟਿਆਂ ਵਿੱਚ 350 ਤੋਂ ਵੱਧ ਸੀਸੀਟੀਵੀ ਫੁਟੇਜਾਂ ਨੂੰ ਸਕੈਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here