ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 3 ਜੁਲਾਈ ਤੋਂ ਸ਼ੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 3 ਜੁਲਾਈ 2023 ਤੋਂ ਸ਼ੁਰੂ ਹੋ ਰਿਹਾ ਹੈ,

Advertisements

ਜਿਸ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ. ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟੇ੍ਰਨਿੰਗ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ./ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।  

LEAVE A REPLY

Please enter your comment!
Please enter your name here