ਮਿੰਨੀ ਟਰੱਕ ਨਦੀ ਵਿੱਚ ਡਿੱਗਣ ਕਾਰਨ ਹੋਈ 5 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮੱਧ ਪ੍ਰਦੇਸ਼ (ਦ ਸਟੈਲਰ ਨਿਊਜ਼)।  ਮੱਧ ਪ੍ਰਦੇਸ਼ ਦੇ ਦਤੀਆਂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। 30 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਮਿੰਨੀ ਟਰੱਕ ਨਦੀ ਵਿੱਚ ਡਿੱਗ ਪਿਆ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਗੰਭੀਰ ਜ਼ਖ਼ਮੀ ਵੀ ਹੋਏ। ਦੱਸਿਆ ਜਾ ਰਿਹਾ ਹੈ ਕਿ ਮਿੰਨੀ ਟਰੱਕ ਗਵਾਲੀਅਰ ਤੋਂ ਟੀਕਮਗੜ੍ਹ ਜ਼ਿਲ੍ਹੇ ਦੇ ਜਾਟਾਰਾ ਵੱਲ ਜਾ ਰਿਹਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਰਾਹਤ ਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ।

Advertisements

ਜਾਣਕਾਰੀ ਮਿਲੀ ਹੈ ਕਿ ਮਿੰਨੀ ਟਰੱਕ ਵਿੱਚ ਸਵਾਰ ਸਾਰੇ ਲੋਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸੰਬੰਧੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਲੋੜੀਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੇ ਹਾਦਸੇ ਵਿੱਚ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਸੜਕ ਹਾਦਸੇ ਦਾ ਇਹ ਮਾਮਲਾ ਸੇਵਦਾ ਵਿਧਾਨ ਸਭਾ ਹਲਕੇ  ਦਾ ਹੈ। ਉਨ੍ਹਾਂ  ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here