ਬਿਲੜੋ ਪਿੰਡ ਦੇ ਜੰਗਲ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼

ਗੜ੍ਹਸ਼ੰਕਰ (ਦ ਸਟੈਲਰ ਨਿਊਜ਼)। ਗੜ੍ਹਸ਼ੰਕਰ ਪੁਲਿਸ ਨੇ ਦੇਰ ਰਾਤ ਰਾਮਪੁਰ ਬਿਲੜੋ ਪਿੰਡ ਦੇ ਜੰਗਲ ਵਿੱਚੋਂ ਨਵਾਂਸ਼ਹਿਰ ਦੇ ਵਿਅਕਤੀ ਦੀ ਲਾਸ਼ ਅਤੇ ਉਸ ਕੋਲ ਖੜ੍ਹੀ ਸਕੂਟਰੀ ਬਰਾਮਦ ਕੀਤੀ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ 26 ਜੂਨ ਨੂੰ ਕਿਸੇ ਕੰਮ ਤੇ ਜਾਣ ਲਈ ਕਹਿ ਕੇ ਆਪਣੀ ਸਕੂਟਰੀ  ਤੇ ਸਵਾਰ ਹੋ ਕੇ ਗਿਆ ਸੀ ਪਰ ਵਾਪਸ ਘਰ ਨਹੀਂ ਮੁੜਿਆ।

Advertisements

ਉਨ੍ਹਾਂ ਦੱਸਿਆਂ ਕਿ ਬਲਕਾਰ ਸਿੰਘ ਦੇ  ਫੋਨ ਕੇ ਕਈ ਵਾਰ ਫੋਨ ਵੀ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਉਨ੍ਹਾਂ ਨੇ ਇਸ ਸੰਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ। ਐੱਸ.ਐੱਚ.ਓ. ਗੜ੍ਹਸ਼ੰਕਰ ਹਰਪ੍ਰੇਮ ਸਿੰਘ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕ ਕੇ ਪਰਿਵਾਰ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਅੰਤਿਮ ਸੰਸਕਾਰ ਲਈ ਘਰਦਿਆਂ ਨੂੰ ਸੌਂਪ ਦਿੱਤੀ ਗਈ ਹੈ।  

LEAVE A REPLY

Please enter your comment!
Please enter your name here