ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ 17 ਅਕਤੂਬਰ 2023 ਤੋਂ ਸ਼ੁਰੂ ਹੋਵੇਗਾ: ਸੁਭਾਸ਼ ਚੰਦਰ

ਗੁਰਦਾਸਪੁਰ,(ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2024 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 17 ਅਕਤੂਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

Advertisements

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਵੋਟਰ ਸੂਚੀ ਮੁੱਢਲੀ ਪ੍ਰਕਾਸ਼ਨਾਂ 17 ਅਕਤੂਬਰ 2023 ਨੂੰ ਕਰਵਾਈ ਜਾਵੇਗੀ। ਇਸ ਤੋਂ ਬਾਅਦ 17 ਅਕਤੂਬਰ 2023 ਤੋਂ 30 ਨਵੰਬਰ 2023 ਤੱਕ ਆਮ ਜਨਤਾ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਮਿਤੀ 21 ਅਕਤੂਬਰ 2023  (ਸ਼ਨੀਵਾਰ), 22 ਅਕਤੂਬਰ 2023 (ਐਤਵਾਰ), 18 ਨਵੰਬਰ 2023 (ਸ਼ਨੀਵਾਰ) ਅਤੇ 19 ਨਵੰਬਰ 2023 (ਐਤਵਾਰ) ਨੂੰ ਸਪੈਸ਼ਲ ਮੁਹਿੰਮ ਚਲਾਈ ਜਾਵੇਗੀ। ਇਨਾਂ ਮਿਤੀਆਂ ਨੂੰ ਬੀ.ਐਲ.ਓਜ਼ ਪੋਲਿੰਗ ਬੂਥਾਂ ਤੇ ਬੈਠ ਕੇ ਦਾਅਵੇ/ ਇਤਰਾਜ਼ ਪ੍ਰਾਪਤ ਕਰਨਗੇ। ਦਾਅਵੇ/ਇਤਰਾਜ਼ਾਂ ਦਾ ਨਿਪਟਾਰਾ ਮਿਤੀ 17 ਅਕਤੂਬਰ 2023 ਤੋਂ 26 ਦਸੰਬਰ 2023 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 5 ਜਨਵਰੀ 2024 ਨੂੰ ਕੀਤੀ ਜਾਵੇਗੀ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਚੋਣ ਕਮਿਸ਼ਨ ਦੇ ਨਿਰਧਾਰਤ ਸ਼ਡਿਊਲ ਅਨੁਸਾਰ ਗਤੀਵਿਧੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ ਅਤੇ ਸੁਧਾਈ ਦੇ ਪ੍ਰੋਗਰਾਮ ਨੂੰ ਸ਼ੋਸਲ /ਇਲੈਕਟ੍ਰੋਨਿਕ/ਪ੍ਰਿੰਟ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ। ਉਨਾਂ ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਵੋਟਰ ਸੂਚੀ ਦਾ ਸੁਧਾਈ ਵਿਚ ਲੱਗੇ ਅਧਿਕਾਰੀਆਂ/ਕਰਮਚਾਰੀਆਂ (ਬੀ.ਐਲ.ਓਜ਼) ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ, ਤਾਂ ਜੋ ਵੋਟਰ ਸੂਚੀ ਦੀ ਸੁਧਾਈ ਦੀ ਪ੍ਰਕਿਰਿਆਂ ਨੂੰ ਪਾਰਦਰਸ਼ੀ ਬਣਾਇਆ ਜਾ ਸਕੇ। ਉਨਾਂ ਸਮੂਹ ਜ਼ਿਲ੍ਹਾ ਸਵੀਪ ਆਇਕਨਜ਼ ਨੂੰ ਕਿਹਾ ਕਿ ਉਹ ਆਪਣੇ ਸੰਭਵ ਸਾਧਨਾਂ ਰਾਹੀਂ ਵੋਟਰ ਸੂਚੀ ਦੇ ਸੁਧਾਈ ਦੇ ਉਕਤ ਪ੍ਰੋਗਰਾਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਵੋਟ ਬਣਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।    

LEAVE A REPLY

Please enter your comment!
Please enter your name here