Monday, October 12, 2026
Home National ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਤੇ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਗੰਭੀਰ...

ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਤੇ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਗੰਭੀਰ ਜ਼ਖ਼ਮੀ

ਸਹਾਰਨਪੁਰ (ਦ ਸਟੈਲਰ ਨਿਊਜ਼)। ਬੀਤੇ ਦਿਨ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਤੇ ਅਣਪਛਾਤੇ ਹਮਲਾਵਰਾਂ ਨੇ ਗੈਰ-ਕਾਨੂੰਨੀ ਹਥਿਆਰਾਂ ਨਾਲ ਗੋਲੀਆਂ ਚਲਾ ਦਿੱਤੀਆ। ਇਸ ਹਮਲੇ ਵਿੱਚ ਚੰਦਰਸ਼ੇਖਰ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ।

Advertisements

ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਹਮਲਾਵਰ ਹਰਿਆਣਾ ਨੰਬਰ ਦੀ ਕਾਰ ਵਿੱਚ ਸਵਾਰ ਹੋ ਆਏ ਸਨ। ਹਮਲਾਵਰਾਂ ਨੇ ਚੰਦਰਸ਼ੇਖਰ ਤੇ ਅਚਾਨਕ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਵੱਜਣ ਕਾਰਨ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਵੀ ਟੁੱਟ ਗਏ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

LEAVE A REPLY

Please enter your comment!
Please enter your name here