Saturday, October 17, 2026
Home International ਪਾਣੀ ਦੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਟਰੇਨ ਪੱਟੜੀ ਤੋਂ ਉਤਰਨ ਕਾਰਨ...

ਪਾਣੀ ਦੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਟਰੇਨ ਪੱਟੜੀ ਤੋਂ ਉਤਰਨ ਕਾਰਨ ਵਾਪਰਿਆ ਹਾਦਸਾ, 16 ਜ਼ਖ਼ਮੀ

ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਪਾਣੀ ਦੇ ਟਰੱਕ ਨਾਲ ਟਕਰਾਉਣ ਤੋਂ  ਬਾਅਦ ਇੱਕ ਟਰੇਨ ਪਟੜੀ ਤੋਂ ਉਤਰ ਗਈ, ਜਿਸ ਕਾਰਨ 16 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ। ਅਮਰੀਕੀ ਰਾਸ਼ਟਰੀ ਯਾਤਰੀ ਰੇਲਮਾਰਗ ਕੰਪਨੀ ਐਮਟਰੈਕ ਦੇ ਮਾਲਕ ਨੇ ਦੱਸਿਆ ਕਿ ਇਹ ਹਾਦਸਾ ਕੈਲੀਫੋਰਨੀਆ ਦੇ ਦੱਖਣੀ ਕਾਉਂਟੀ ਦੇ ਸ਼ਹਿਰ ਮੂਰਪਾਰਕ ਵਿੱਚ ਵਾਪਰਿਆ ਹੈ।

Advertisements

ਕੰਪਨੀ ਨੇ ਦੱਸਿਆ ਕਿ ਟਰੇਨ ਵਿੱਚ ਕਰੀਬ 198 ਯਾਤਰੀ ਅਤੇ ਚਾਲਕ ਦਲ ਦੇ 13 ਮੈਂਬਰ ਸਵਾਰ ਸਨ, ਜਿਨ੍ਹਾਂ  ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਘਟਨਾ ਵਿੱਚ ਜ਼ਖ਼ਮੀ ਹੋਈ ਟਰੱਕ ਡਰਾਈਵਰ ਦੀ ਹਾਲਤ ਗੰਭੀਰ ਹੈ, ਬਾਕੀ ਜ਼ਖ਼ਮੀਆਂ ਨੂੰ ਮਾਮੂਲੀ ਸੱਟਾ ਲੱਗੀਆਂ ਹਨ।

LEAVE A REPLY

Please enter your comment!
Please enter your name here