ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਮੁਲਜ਼ਮ ਨੇ ਪੁਲਿਸ ਮੁਲਾਜ਼ਮਾਂ ਤੇ ਕੀਤਾ ਹਮਲਾ ਤੇ ਆਪ ਵੀ ਹੋਇਆ ਜ਼ਖ਼ਮੀ

ਡੇਰਾਬੱਸੀ (ਦ ਸਟੈਲਰ ਨਿਊਜ਼)। ਡੇਰਾਬੱਸੀ ਵਿਖੇ 14 ਸਾਲਾਂ ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਵਾਲੇ 35 ਸਾਲਾਂ ਵਿਅਕਤੀ ਨੇ ਪੁਲਿਸ ਥਾਣੇ ਦੀ ਭੰਨਤੋੜ ਕਰਦਿਆਂ ਪੰਜਾਬ ਪੁਲਿਸ 2 ਏ.ਐੱਸ.ਆਈਜ਼. ਨੂੰ ਜ਼ਖ਼ਮੀ ਕਰ ਦਿੱਤਾ ਅਤੇ ਆਪ ਵੀ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮ ਸਮੇਂਤ ਪੁਲਿਸ ਮੁਲਾਜ਼ਮਾਂ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੰਦੀਪ ਕੁਮਾਰ ਵਾਸੀ ਘੋਲੂ ਮਾਜਰਾ ਨੂੰ ਚੰਡੀਗੜ੍ਹ ਰੈਫ਼ਰ ਕੀਤਾ ਗਿਆ।

Advertisements

ਦੱਸ ਦਈਏ ਕਿ ਇਸ ਮੁਲਜ਼ਮ ਨੂੰ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਈ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਅਫ਼ਸਰ ਏ.ਐੱਸ.ਆਈ. ਬਰਿੰਦਰ ਸਿੰਘ ਅਤੇ ਏ.ਐੱਸ.ਆਈ. ਸੁਖਦੇਵ ਬਾਜਵਾ ਵੀ ਮੌਜੂਦ ਸਨ। ਜਾਣਕਾਰੀ ਮੁਤਾਬਕ ਜੇਲ੍ਹ ਪਹੁੰਚਣ ਤੇ ਜੇਲ੍ਹ ਅਧਿਕਾਰੀਆਂ ਨੂੰ ਉਸਦੀ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ। ਪੁਲਿਸ ਅਧਿਕਾਰੀਆਂ ਅਨੁਸਾਰ ਰਾਤ ਹੋਣ ਕਾਰਨ ਉਸ ਨੂੰ  ਮੋਹਾਲੀ ਜਾਣ ਦੀ ਬਜਾਏ ਡੇਰਾਬੱਸੀ ਲੈ ਆਏ। ਉਸ ਨੂੰ ਥਾਣੇ ਅੰਦਰ ਲਿਜਾਂਦਿਆਂ ਹੱਥਕੜੀਆਂ ਖੋਲ੍ਹੀਆਂ ਤਾਂ ਉਹ ਇਕਦਮ ਬੇਕਾਬੂ ਹੋ ਗਿਆ।

ਕਾਬੂ ਤੋਂ ਬਾਹਰ ਹੋਣ ਕਾਰਨ ਉਹ ਥਾਣੇ ਵਿੱਚ ਭੰਨਤੋੜ ਕਰਨ ਲੱਗ ਪਿਆ। ਉਸਨੂੰ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਸੁਖਦੇਵ ਸਿੰਘ ਦੀ ਬਾਹ ਤੇ ਦੰਦੀ ਮਾਰ ਦਿੱਤੀ। ਦੂਜੇ ਪਾਸੇ ਬਰਿੰਦਰ ਸਿੰਘ ਨੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਸਿਰ ਤੇ ਵਾਰ ਕਰਕੇ ਉਸਨੂੰ ਵੀ ਜ਼ਖ਼ਮੀ ਕਰ ਦਿੱਤਾ। ਡੇਰਾਬੱਸੀ ਥਾਣਾ ਇੰਚਾਰਜ ਜਸਕਮਲ ਸਿੰਘ ਸੇਖੋਂ ਵੀ ਮੌਕੇ ਤੇ ਪਹੁੰਚੇ ਤੇ ਕਿਹਾ ਕਿ ਇਲਾਜ ਉਪਰੰਤ ਮੁਲਜ਼ਮ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here