
ਦਿੱਲੀ ( ਦ ਸਟੈਲਰ ਨਿਊਜ਼)। ਸ਼੍ਰੀ ਅਮਰਨਾਥ ਪਵਿੱਤਰ ਗੁਫਾ ਦੇ ਕੋਲ ਇਸ ਵਾਰ ਰਾਤ ਨੂੰ ਕਿਸੇ ਵੀ ਸ਼ਰਧਾਲੂ ਨੂੰ ਰੁੱਕਣ ਦੀ ਇਜਾਜ਼ਤ ਨਹੀਂ ਹੋਵੇਗੀ। ਪਿਛਲੇ ਸਾਲ ਗੁਫਾ ਦੇ ਕੋਲ ਬੱਦਲ ਫੱਟਣ ਕਾਰਨ ਆਈ ਬਾੜ੍ਹ ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕੁੱਝ ਹਿੱਸਿਆਂ ਨੂੰ ਸੰਵੇਦਨਸ਼ੀਲ ਮੰਨਿਆ ਗਿਆ ਹੈ।

ਉੱਥੇ ਹੀ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਸੀ.ਈ.ਓ. ਮਨਦੀਪ ਕੁਮਾਰ ਭੰਡਾਰੀ ਨੇ ਦੱਸਿਆ ਕਿ ਇਸ ਵਾਰ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਹੈਲਮੇਟ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਨੂੰ ਸ਼ਰਾਈਨ ਬੋਰਡ ਵੱਲੋਂ ਮੁਫਤ ਵਿੱਚ ਇਹ ਹੈਲਮੇਟ ਉਪਲੱਬਧ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਰਜਿਸਟਰੇਸ਼ਨ ਦੀ ਗਿਣਤੀ ਪਿਛਲੇ ਸਾਲ ਦੀ ਤੁਲਨਾ ਵਿੱਚ 10 ਫੀਸਦੀ ਜ਼ਿਆਦਾ ਹੈ।












