
ਚੰਡੀਗੜ੍ਹ (ਦ ਸਟੈਲਰ ਨਿਊਜ਼)। ਵੈਸਟ ਪਾਰਲੀਮੈਂਟਰੀ ਐਵਾਰਡ ਨਾਲ ਸਨਮਾਨਿਤ 74 ਵਰ੍ਹਿਆਂ ਦੇ ਬੀਰ ਦਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਬੀਰ ਦਵਿੰਦਰ ਸਿੰਘ ਦੇ ਫੂਡ ਪਾਈਪ ਵਿੱਚ ਕੈਂਸਰ ਡਿਟੈਕਟ ਹੋਇਆ ਸੀ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿੱਚ ਕਾਫ਼ੀ ਕਮਜ਼ੋਰੀ ਆ ਗਈ ਸੀ।

ਜਾਣਕਾਰੀ ਅਨੁਸਾਰ ਅੱਜ ਸਵੇਰੇ 11 ਵਜੇ ਉਨ੍ਹਾਂ ਅੰਤਿਮ ਸਾਹ ਲਿਆ। ਬੀਰ ਦਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਹੋਵੇਗਾ। ਦੱਸ ਦਈਏ ਕਿ ਬੀਰ ਦਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ।











