ਜ਼ਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਦੀ ਗ੍ਰਿਫ਼ਤਾਰੀ ਨਾ ਹੋਣ ਤੇ ਔਰਤ ਨੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ  ਤੋਂ ਇੱਕ ਖ਼ਬਰ ਮਿਲੀ ਹੈ ਜਿੱਥੇ ਇੱਕ ਔਰਤ ਨੇ ਪੁਲਿਸ ਸਾਹਮਣੇ ਆਪਣੇ ਉੱਤੇ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਅਧਿਕਾਰੀ ਨੇ ਅਜਿਹਾ ਕਰਨ ਤੋਂ ਰੋਕ ਲਿਆ। ਜਾਣਕਾਰੀ ਮੁਤਾਬਕ ਇਸ ਔਰਤ ਨਾਲ ਜ਼ਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਨਹੀਂ ਕੀਤਾ।

Advertisements

ਉਸ ਨੇ ਦੱਸਿਆਂ ਕਿ ਦੋਸ਼ੀ ਉਸ ਨੂੰ ਕੇਸ ਵਾਪਸ ਲੈਣ ਲਈ ਲਗਾਤਾਰ ਧਮਕੀ ਦਿੰਦਾ ਹੈ। ਜਦੋਂ ਉਹ ਪੁਲਿਸ ਕੋਲ ਮਦਦ ਮੰਗਣ ਲਈ ਜਾਂਦੀ ਹੈ ਤਾਂ ਪੁਲਿਸ ਉਸ ਨੂੰ ਥਾਣੇ ਤੋਂ ਬਾਹਰ ਕੱਢ ਦਿੰਦੀ ਹੈ। ਇਸ ਲਈ ਮਜ਼ਬੂਰ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ। ਉਸ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ ਕਿ ਜਲਦੀ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

LEAVE A REPLY

Please enter your comment!
Please enter your name here