ਗਰੀਬ ਲੋਕਾਂ ਦੇ ਕੱਟੇ ਨੀਲੇ ਕਾਰਡਾਂ ਨੂੰ ਦੁਬਾਰਾ ਬਣਾਇਆ ਜਾਏ: ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ- ਧਰੂਵ ਨਾਰੰਗ। ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬਾਂ ਲੋਕਾਂ ਨਾਲ ਧੱਕਾ ਕਰ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਗਰੀਬ ਪਰਿਵਾਰਾਂ ਦੇ ਨੀਲੇ ਰਾਸ਼ਨ ਕਾਰਡਾਂ ਨੂੰ ਕੱਟ ਦਿੱਤਾ ਹੈ। ਜਿਸ ਨਾਲ ਗਰੀਬ ਲੋਕ ਸਰਕਾਰ ਵਲੋਂ ਦਿੱਤੀ ਜਾ ਰਹੀ ਮੁਫਤ ਆਟਾ ਦਾਲ ਸਕੀਮ ਤੋਂ ਵਾਂਝੇ ਹੋ ਗਏ ਹਨ। ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਗਰੀਬ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਲਗਾਤਾਰ ਜਾਰੀ ਰਹੀ ਪਰੰਤੂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਸਭ ਤੋਂ ਵੱਧ ਧੱਕਾ ਗਰੀਬਾਂ ਨਾਲ ਹੀ ਹੋ ਰਿਹਾ ਹੈ।

Advertisements

ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਨਾਲ ਹੋ ਰਿਹਾ ਧੱਕਾ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਧੱਕਾਸ਼ਾਹੀ ਦੇ ਖਿਲਾਫ ਸੰਘਰਸ਼ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਗਰੀਬਾਂ ਨੂੰ ਦਿੱਤੇ ਜਾ ਰਹੇ ਰਾਸ਼ਨ ਚ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਸ ਬਦਲਾਅ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗਰੀਬਾਂ ਦੀਆਂ ਸਹੂਲਤਾਂ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਗਰੀਬ ਲੋਕਾਂ ਦੇ ਕੱਟੇ ਨੀਲੇ ਕਾਰਡ ਦੁਬਾਰਾ ਬਣਾਏ ਜਾਣ। ਜਿਸ ਨਾਲ ਗਰੀਬ ਪਰਿਵਾਰਾਂ ਨੂੰ ਆਟਾ ਦਾਲ ਸਕੀਮ ਦਾ ਲਾਭ ਮਿਲ ਸਕੇ। ਇਸ ਮੌਕੇ ਕੌਂਸਲਰ ਅਮਰਜੀਤ ਸਿੰਘ ਜੌਲੀ, ਕੌਂਸਲਰ ਰਾਜੇਸ਼ ਕੁਮਾਰ, ਕੌਂਸਲਰ ਮੋਹਿਤ ਸ਼ਰਮਾ, ਕੌਂਸਲਰ ਚਰਨਜੀਤ ਸਿੰਘ ਚੰਨੀ, ਕੌਂਸਲਰ ਸਰਬਜੀਤ ਸਿੰਘ, ਕੌਂਸ਼ਲਰ ਗੁਰਮੀਤ ਸਿੰਘ ਰਿੰਕੂ, ਕੌਂਸਲਰ ਨੀਰੂ ਗੁਪਤਾ, ਕੌਂਸ਼ਲਰ ਪੂਨਮ ਕੱਕਡ਼, ਕੌਂਸ਼ਲਰ ਜਸਵਿੰਦਰ ਕੌਰ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਜਸਪਿੰਦਰ ਕੌਰ, ਕੌਂਸਲਰ ਨੀਲਮ, ਕੌਂਸ਼ਲਰ ਰੇਖਾ ਰਾਣੀ ਨੇ ਵੀ ਨੀਲੇ ਕਾਰਡ ਕੱਟਣ ਤੇ ਇਤਰਾਜ਼ ਜਤਾਇਆ ਹੈ।

LEAVE A REPLY

Please enter your comment!
Please enter your name here