ਔਰਤਾਂ ਵੱਲੋਂ ਕੁੱਟਮਾਰ ਕਰਨ ਮਗਰੋਂ ਵਿਅਕਤੀ ਦੀ ਹੋਈ ਮੌਤ, ਜਾਂਚ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਹੁਸ਼ਿਆਰਪੁਰ ਦੇ ਪਿੰਡ ਛਾਉਣੀ ਕਲਾਂ ਦੇ ਇੱਕ ਵਿਅਕਤੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਮੁਹੱਲੇ ਦੀਆਂ ਕੁੱਝ ਔਰਤਾਂ ਵੱਲੋਂ ਇੱਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਤੇ ਉਸ ਘਟਨਾ ਤੋਂ ਬਾਅਦ ਵਿਅਕਤੀ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨ ਦੋਸ਼ ਲਗਾਇਆ ਹੈ ਕਿ ਜਿਹੜੀਆਂ ਔਰਤਾਂ ਨੇ ਵਿਅਕਤੀ ਦੀ ਕੁੱਟਮਾਰ ਕੀਤੀ ਸੀ, ਉਨ੍ਹਾਂ ਨੇ ਜ਼ਬਰੀ ਜ਼ਹਿਰੀਲੀ ਚੀਜ਼ ਖਿਲਾਈ ਹੈ, ਜਿਸ ਕਾਰਨ ਵਿਅਕਤੀ ਦੀ ਮੌਤ ਹੋਈ ਹੈ।

Advertisements

ਮ੍ਰਿਤਕ ਦੀ ਪਹਿਚਾਣ ਜਸਵਿੰਦਰ ਕੁਮਾਰ ਪੁੱਤਰ ਬਨਾਰਸੀ ਦਾਸ ਵਾਸੀ ਪਿੰਡ ਛਾਉਣੀ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੀ ਪੁੱਤਰੀ ਨੇ ਦੱਸਿਆਂ ਕਿ ਇੱਕ ਔਰਤ ਤੇ ਉਸ ਦੀਆਂ 5 ਕੁੜੀਆਂ ਨੇ ਮੇਰੇ ਪਿਤਾ ਤੇ ਚੋਰੀ ਦਾ ਦੋਸ਼ ਲਗਾਇਆ ਤੇ ਆਪਣੇ ਨਾਲ ਲੈ ਗਈਆਂ। ਉਨ੍ਹਾਂ ਨੇ ਮੇਰੀ ਦਾਦੀ ਦੀ ਵੀ ਕੁੱਟਮਾਰ ਕੀਤੀ ਹੈ। ਮੌਕੇ ਤੇ ਪਹੁੰਚੇ ਥਾਣਾ ਸਦਰ ਦੇ ਇੰਚਾਰਜ ਲਵਕੇਸ਼ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਵੱਲੋਂ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here