
ਦਿੱਲੀ (ਦ ਸਟੈਲਰ ਨਿਊਜ਼)। ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਨੇ ਇੱਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਨੀਰਜ ਚੋਪੜਾ ਨੇ ਸਾਲ 2023 ਵਿੱਚ ਲੁਸਾਨੇ ਡਾਇਮੰਡ ਲੀਗ ਵਿੱਚ ਦੂਜਾ ਸਰਬੋਤਮ ਖਿਤਾਬ ਜਿੱਤਿਆ ਹੈ। ਜਾਣਕਾਰੀ ਅਨੁਸਾਰ ਨੀਰਜ ਚੋਪੜਾ ਨੇ 87.66 ਮੀਟਰ ਥਰੋਅ ਕਰਕੇ ਲੀਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਦੱਸ ਦਈਏ ਕਿ ਸੱਟ ਲੱਗਣ ਤੋਂ ਵਾਪਸੀ ਕਰਦੇ ਹੋਏ ਨੀਰਜ ਚੋਪੜਾ ਨੇ ਇਹ ਦੂਜੀ ਡਾਇਮੰਡ ਲੀਗ ਜਿੱਤੀ ਹੈ। ਇਸ ਤੋਂ ਪਹਿਲਾਂ ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 88.67 ਮੀਟਰ ਸੁੱਟ ਕੇ ਜਿੱਤ ਪ੍ਰਾਪਤ ਕੀਤੀ ਸੀ।












