ਪ੍ਰਿੰਸੀਪਲ ਰਚਨਾ ਕੌਰ ਨੂੰ ਸੇਵਾ ਮੁਕਤੀ ਸਮਾਗਮ ਦੌਰਾਨ ਕੀਤਾ ਸਨਮਾਨਿਤ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਅਤੇ ਇਸ ਖੇਤਰ ਦੇ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਉਘੀ ਸ਼ਖ਼ਸੀਅਤ ਰਚਨਾ ਕੌਰ ਪ੍ਰਿੰਸੀਪਲ, ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਦੇ ਸੇਵਾ ਮੁਕਤੀ ਦੇ ਮੌਕੇ ਤੇ ਕਾਲਜ ਦੇ ਸਮੂਹ ਸਟਾਫ  ਵੱਲੋਂ  ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਮੌਕੇ ਪੰਜਾਬ

Advertisements

ਵੱਖ ਵੱਖ ਪੋਲੀਟੈਕਨਿਕ ਕਾਲਜਾਂ ਦੇ ਪ੍ਰਿੰਸੀਪਲ ਵੀ ਸ਼ਾਮਲ ਹੋਏ ਮੁਬਾਰਕਾਂ ਦਿੱਤੀਆਂ ।  ਰਚਨਾ ਕੌਰ ਨੇ ਮੁਢਲੀ ਸਿੱਖਿਆ ਕੇਂਦਰੀ ਵਿਦਿਆਲਿਆ ਚੰਡੀਗੜ੍ਹ ਤੋਂ ਪ੍ਰਾਪਤ ਕੀਤੀ ਅਤੇ  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਫਾਰਮੇਸੀ ਵਿੱਚ ਪੋਸਟ ਗ੍ਰੈਜੂਏਸ਼ਨ ਕਰਨ ਉਪਰੰਤ 1987 ਵਿੱਚ ਲੁਧਿਆਣਾ ਦੇ ਜੀ ਜੀ ਐਨ ਖਾਲਸਾ ਕਾਲਜ ਔਫ ਫਾਰਮੇਸੀ  ਤੋਂ ਆਪਣੀ ਨੌਕਰੀ ਸ਼ੁਰੂ ਕੀਤੀ ।1993 ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ ਰਾਂਹੀਂ ਚੁਣੇ ਜਾਣ ਤੋਂ ਬਾਅਦ ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਆਪਣੀ ਸਰਕਾਰੀ ਸੇਵਾ ਸ਼ੁਰੂ ਕੀਤੀ ਅਤੇ 1994  ਵਿੱਚ  ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਮੁੱਖੀ ਫਾਰਮੇਸੀ ਦੀ ਪੋਸਟ ਲਈ ਚੋਣ ਹੋਣ ਉਪਰੰਤ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਸੇਵਾਵਾਂ ਸ਼ੁਰੂ ਕੀਤੀਆਂ ।   

2004 ਵਿੱਚ ਬਤੌਰ ਪ੍ਰਿਸੀਪਲ ਪਦਉੱਨਤ ਹੋਏ  ਤੇ  ਇਸੇ  ਕਾਲਜ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾ ਰਹੇ ਸਨ ਅਤੇ  30  ਸਾਲਾਂ ਤੋਂ ਵੱਧ ਸਮੇਂ ਤੋਂ ਸਰਕਾਰੀ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਹਨ। ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਤੋਂ ਵਿਦਿਆ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਦੇਸ਼ ਅਤੇ ਪ੍ਰਦੇਸ਼ਾਂ ਵਿੱਚ ਵੱਖ ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾ ਰਹੇ ਹਨ। ਇਨ੍ਹਾਂ ਦੀ ਅਗਵਾਈ ਵਿੱਚ ਇਸ ਕਾਲਜ ਨੂੰ ਉਤਰੀ ਭਾਰਤ ਦੇ ਤਕਨੀਕੀ ਸਿੱਖਿਆ ਕਾਲਜ਼ਾਂ ਵਿੱਚੋਂ ਸਰਵੋਤਮ ਕਾਲਜ਼ ਹੋਣ ਦਾ ਮਾਣ ਹਾਸਲ ਕਰ ਚੁੱਕਾ ਹੈ। ਇਨ੍ਹਾਂ ਵੱਲੋਂ ਵਿਦਿਆ ਦੇ ਨਾਲ ਨਾਲ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਜਿਵੇਂ ਕਿ ਖੇਡਾਂ , ਸੱਭਿਆਚਾਰਕ ਖੇਤਰ, ਸਮਾਜ ਸੇਵਾ, ਨੈਤਿਕਤਾ ਅਤੇ ਮਨੁੱਖੀ ਕਦਰਾਂ ਕੀਮਤਾਂ  ਲਈ ਵੀ ਵਿਸ਼ੇਸ਼ ਤੌਰ ਤੇ ਉਤਸ਼ਾਹਿਤ ਕਰਨ ਲਈ ਸਮੇਂ ਸਮੇਂ ਉਪਰਾਲੇ ਕੀਤੇ ਗਏ। ਇਥੋਂ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ  ਲੋੜਵੰਦ ਲੋਕਾਂ ਨੂੰ ਸਵੈਇੱਛਾ ਨਾਲ ਖ਼ੂਨ ਦਾਨ ਕਰਕੇ ਕੀਮਤੀ ਜਾਨਾਂ ਬਚਾਉਣ ਵਿੱਚ ਵੀ ਵਡਮੁੱਲਾ ਯੋਗਦਾਨ ਪਾਇਆ। ਇਹ  ਸਰਕਾਰੀ ਸੇਵਾਵਾਂ ਨਿਭਾਉਣ ਦੇ ਨਾਲ ਨਾਲ ਆਪਣੀਆਂ ਪਰਿਵਾਰਕ ਜ਼ੁਮੇਵਾਰੀਆਂ ਨਿਭਾਉਣ ਵਿੱਚ ਵੀ ਸਫ਼ਲ ਰਹੇ।

ਇਨ੍ਹਾਂ ਦੇ ਪਤੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਜੋ ਕਿ ਹੁਸ਼ਿਆਰਪੁਰ ਦੇ ਉਘੇ ਸਮਾਜ ਸੇਵੀ ਵੀ ਹਨ ਜਿਨ੍ਹਾਂ ਨੇ ਖੂਨ ਦਾਨ ਅਤੇ ਨੇਤਰ ਦਾਨ ਸੇਵਾਵਾਂ ਵਿੱਚ ਹੁਸ਼ਿਆਰਪੁਰ ਦਾ ਨਾਮ ਦੇਸ਼ ਭਰ ਵਿੱਚ  ਰੋਸ਼ਨ ਕਰਨ ਵਿੱਚ ਵਿਸ਼ੇਸ਼ ਯੋਗਦਾਨ ਪਾਇਆ  ਹੈ  ਅਤੇ ਉਹ ਪੰਜਾਬ ਸਰਕਾਰ ਤੋਂ ਸਟੇਟ ਐਵਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ   ਇਸੇ ਕਾਲਜ ਤੋਂ ਸੇਵਾ ਮੁਕਤ ਹੋਏ ਹਨ । ਇਨ੍ਹਾਂ ਸਮਾਜ ਸੇਵੀ ਕਾਰਜਾਂ ਲਈ ਆਪਣੇ ਪਤੀ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਵਡਮੁੱਲਾ ਯੋਗਦਾਨ ਹੈ । ਇਨ੍ਹਾਂ ਵੱਲੋਂ  ਹੁਣ ਗਰੀਬੀ ਰੇਖਾ ਤੋਂ ਹੇਠਾਂ ਤਰਸਯੋਗ ਹਾਲਤ ਵਿੱਚ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਵਿਦਿਆ ਪ੍ਰਾਪਤ ਕਰਵਾਉਣ ਅਤੇ ਉਨ੍ਹਾਂ ਦੀ ਉਨਤੀ ਲਈ ਉਪਰਾਲੇ ਕੀਤੇ ਜਾ ਰਹੇ ਹਨ ।

ਪ੍ਰੀਵਾਰ ਵਿੱਚ ਇਨ੍ਹਾਂ ਦੀਆਂ ਦੋ ਵੱਡੀਆਂ ਬੇਟੀਆਂ  ਡਾਕਟਰ ਹਨ ਜਿਨ੍ਹਾਂ ਦਾ ਵਿਆਹ ਹੋ ਗਿਆ ਹੈ  ਅਤੇ ਦੋਵੇਂ ਜਵਾਈ ਵੀ ਡਾਕਟਰ ਹਨ ਅਤੇ  ਬੇਟਾ ਵੀ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਐਮ ਬੀ ਬੀ ਐਸ ਦੇ ਆਖਰੀ ਸਾਲ ਪੜ੍ਹਾਈ ਕਰ ਰਿਹਾ ਹੈ। ਹੁਸ਼ਿਆਰਪੁਰ ਦੇ ਲੋਕਾਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਕਾਰਨ ਸੰਤਾਂ ਮਹਾਪੁਰਸ਼ਾਂ ਦੇ ਇਸ ਪਵਿੱਤਰ ਸ਼ਹਿਰ ਵਿਖੇ ਹੀ ਵਸਣ ਲਈ ਘਰ ਬਣਾ ਲਿਆ ਹੈ ਅਤੇ ਰਹਿਦੀ ਜ਼ਿੰਦਗੀ ਵੀ ਇਸ ਪਰਿਵਾਰ ਵੱਲੋ ਹੁਸ਼ਿਆਰਪੁਰ ਦੇ ਲੋਕਾਂ ਦੀ ਸੇਵਾ ਹਿੱਤ ਕਾਰਜ ਕੀਤੇ ਜਾਂਦੇ ਰਹਿਣਗੇ ।

LEAVE A REPLY

Please enter your comment!
Please enter your name here