ਦਿੱਲੀ (ਦ ਸਟੈਲਰ ਨਿਊਜ਼)। ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਹ ਜਾਣਕਾਰੀ ਦਿੱਤੀ।
ਜੋਸ਼ੀ ਨੇ ਟਵੀਟ ਕੀਤਾ ਕਿ ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। 23 ਦਿਨ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਕੁੱਲ 17 ਬੈਠਕਾਂ ਹੋਣਗੀਆ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਪਾਰਟੀਆਂ ਤੋਂ ਸੈਸ਼ਨ ਦੌਰਾਨ ਸੰਸਦ ਦੇ ਕੰਮਰਾਜ ਵਿੱਚ ਯੋਗਦਾਨ ਅਤੇ ਸਹਿਯੋਗ ਦੇਣ ਦੀ ਅਪੀਲ ਕਰਦੇ ਹਨ।