
ਦਿੱਲੀ (ਦ ਸਟੈਲਰ ਨਿਊਜ਼)। ਹਰਿਆਣਾ ਦੇ ਗੁਰੂਗ੍ਰਾਮ ਵਿੱਚ ਹੁੱਡਾ ਸਿਟੀ ਸੈਂਟਰ ਮੈਟਰੋ ਸਟੇਸ਼ਨ ਦਾ ਨਾਮ ਬਦਲ ਦਾ ਫੈਸਲਾ ਕੀਤਾ ਹੈ। ਹੁਣ ਦਿੱਲੀ ਮੈਟਰੋ ਯੈਲੋ ਲਾਈਨ ਵਿੱਚ ਪੈਂਦੇ ਇਸ ਮੈਟਰੋ ਸਟੇਸ਼ਨ ਦਾ ਨਾਮ ਬਦਲ ਕੇ ਗੁਰੂਗ੍ਰਾਮ ਸਿਟੀ ਸੈਂਟਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਦਿੱਲੀ ਮੈਟਰੋ ਕਾਰਪੋਰੇਸ਼ਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਡੀ.ਐੱਮ.ਆਰ.ਸੀ. ਨੇ ਦੱਸਿਆ ਕਿ ਇਸ ਦੇ ਤਹਿਤ ਸਾਰੇ ਅਧਿਕਾਰਤ ਦਸਤਾਵੇਜ਼ਾਂ, ਸੰਕੇਤਾਂ ਤੇ ਘੋਸ਼ਣਾ ਵਿੱਚ ਨਾਮ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।












