ਪੰਜਾਬ ਪੁਲਿਸ ਨੇ ਸੂਬਿਆਂ ਵਿੱਚ ਸਰਚ ਅਭਿਆਨ ਦੌਰਾਨ ਬਰਾਮਦ ਕੀਤੇ ਨਸ਼ੀਲੇ ਪਦਾਰਥ, 141 ਗ੍ਰਿਫ਼ਤਾਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਪੁਲਿਸ ਨੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਹੋਟਲਾਂ, ਸਰਾਵਾਂ ਸਮੇਤ ਸੰਵੇਦਨਸ਼ੀਲ ਥਾਵਾਂ ਤੇ ਓਪੀਐਸ ਵਿਜੀਲ-2 ਨਾਮ ਹੇਠ ਘੇਰਾਬੰਦੀ ਅਤੇ ਸਰਚ ਅਭਿਆਨ ਸ਼ੁਰੂ ਕੀਤਾ ਹੈ। ਇਹ ਕਾਰਵਾਈ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ਤੇ ਚਲਾਈ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 141 ਰੇਲਵੇ ਸਟੇਸ਼ਨਾਂ ਅਤੇ 219 ਬੱਸ ਸਟੈਂਡਾਂ ਤੇ ਚੈਕਿੰਗ ਕਰਨ ਤੋਂ ਇਲਾਵਾ 926 ਹੋਟਲਾਂ, 172 ਸਰਾਵਾਂ ਅਤੇ 166 ਧਰਮਸ਼ਾਲਾਵਾਂ ਦੀ ਚੈਂਕਿੰਗ ਕੀਤੀ।

Advertisements

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 9521 ਦੋਪਹੀਆਂ ਵਾਹਨ ਤੇ 7122 ਚਾਰ ਪਹੀਆ ਵਾਹਨਾਂ ਦੀ ਵੀ ਚੈਂਕਿੰਗ ਕੀਤੀ। ਡੀਜੀਪੀ ਨੇ ਦੱਸਿਆ ਕਿ 1.15 ਕਿਲੋ ਹੈਰੋਇਨ, 37 ਕਿਲੋ ਭੁੱਕੀ, 243 ਲੀਟਰ ਨਾਜਾਇਜ਼ ਸ਼ਰਾਬ, 6 ਪਿਸਤੌਲ ਤੇ 7.02 ਲੱਖ ਰੁਪਏ ਬਰਾਮਦ ਕਰਕੇ 116 ਐਫਆਈਆਰ ਦਰਜ ਕੀਤੀਆਂ ਗਈਆਂ ਤੇ 141 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ  ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਨਹੀਂ ਹੁੰਦਾ।

LEAVE A REPLY

Please enter your comment!
Please enter your name here