Saturday, October 31, 2026
Home Hoshiarpur ਪਰਿਵਾਰ ਨੇ ਬਿਮਲਜੀਤ ਦੇ ਨੇਤਰਦਾਨ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ...

ਪਰਿਵਾਰ ਨੇ ਬਿਮਲਜੀਤ ਦੇ ਨੇਤਰਦਾਨ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ ਨੇਤਰ, ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਕੀਤੇ ਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁਹੱਲਾ ਬੀਰਬਲ ਨਗਰ, ਹੁਸ਼ਿਆਰਪੁਰ ਨਿਵਾਸੀ ਬਿਮਲਜੀਤ ਜੋ ਕਿ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋ ਉਹਨਾਂ ਦੇ ਨੇਤਰਦਾਨ ਪ੍ਰਣ ਨੂੰ ਪੂਰਾ ਕਰਦੇ ਹੋਏ ਉਹਨਾਂ ਦੇ ਨੇਤਰ, ਨੇਤਰਦਾਨ ਸੰਸਥਾ ਹੁਸ਼ਿਆਰਪੁਰ ਨੂੰ ਦਾਨ ਕੀਤੇ ਗਏ।

Advertisements

ਇਸ ਸਮੇਂ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਤੋ ਡਾ. ਗੁਰਬਖਸ਼ ਸਿੰਘ, ਗੁਰਪ੍ਰੀਤ ਸਿੰਘ, ਮੈਡਮ ਸੰਤੋਸ਼ ਸੈਣੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਪਵਿੱਤਰ ਕਾਰਜ ਵਿੱਚ ਹਿੱਸਾ ਪਾਉਣ ਲਈ ਪਰਿਵਾਰ ਦਾ ਧੰਨਵਾਦ ਕੀਤਾ। ਇਸ ਦੋਰਾਨ ਸੰਸਥਾ ਦੇ ਮੈਂਬਰਾਂ ਨੇ ਦੱਸਿਆ ਕਿ ਬਿਮਲਜੀਤ ਦੇ ਨੇਤਰ ਦੋ ਨੇਤਰਹੀਣ ਵਿਅਕਤੀਆਂ ਨੂੰ ਲਗਵਾਏ ਜਾਣਗੇ ਅਤੇ ਉਹਨਾਂ ਦੀ ਹਨੇਰੀ ਜ਼ਿੰਦਗੀ ਵਿੱਚ ਰੋਸ਼ਨੀ ਭਰੀ ਜਾਵੇਗੀ। ਇਸ ਨੇਤਰਦਾਨ ਦੀ ਪ੍ਰਕਿਰਿਆ ਥਿੰਦ ਹਸਪਤਾਲ ਦੀ ਟੀਮ ਨੇ ਸੰਪੂਰਨ ਕੀਤੀ।

LEAVE A REPLY

Please enter your comment!
Please enter your name here