ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਦੇ ਸੁਤੰਤਰਤਾ ਦਿਵਸ ਤੋਂ ਇੱਕ ਦਿਨ ਪਹਿਲਾਂ ਫਿਲਾਡੇਲਫੀਆ ਵਿੱਚ ਗੋਲੀਬਾਰੀ ਦੀ ਘਟਨਾ ਵਾਪਰਨ ਕਾਰਨ 8 ਲੋਕਾਂ ਨੂੰ ਗੋਲੀ ਲੱਗੀ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ , ਜਿਨ੍ਹਾਂ ਵਿੱਚ 2 ਬੱਚੇ ਵੀ ਸ਼ਾਮਲ ਹਨ।
ਉਨ੍ਹਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਧਿਆਕਾਰੀ ਨੇ ਜਾਣਕਾਰੀ ਦਿੱਤੀ ਕਿ ਸ਼ੱਕੀ ਨੂੰ ਫੜ ਲਿਆ ਗਿਆ ਹੈ ਅਤੇ ਉਸਨੇ ਬੁਲੇਟਪਰੂਫ ਜੈਕਟ ਪਾਈ ਹੋਈ ਸੀ। ਮੌਕੇ ਤੇ ਇੱਕ ਰਾਈਫਲ ਤੇ ਹੈਂਡਗੰਨ ਬਰਾਮਦ ਹੋਈ ਹੈ।