ਵਧੀਕ ਡਿਪਟੀ ਕਮਿਸ਼ਨਰ ਨੇ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ ਸੁਭਾਨ ਦੇ ਵਿਕਾਸ ਪ੍ਰੋਜੈਕਟਾਂ ਕੀਤੀ ਸਮੀਖਿਆ

ਫਾਜ਼ਿਲਕਾ, (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ (ਵਿ) ਅਮਿਤ ਪਾਂਚਾਲ ਨੇ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਮਗਨਰੇਗਾ, ਵਿਤ ਕਮਿਸ਼ਨ, ਸਵਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕਿਉਡ ਵੇਸਟ, ਪੰਜਾਬ ਨਿਰਮਾਣ ਸਕੀਮ ਆਦਿ ਵੱਖ—ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

Advertisements

ਬੈਠਕ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਫੀਲਡ ਵਿਚ ਰਹਿ ਕੇ ਵੱਧ ਤੋਂ ਵੱਧ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਨਜਰਸਾਨੀ ਕਰਨ ਅਤੇ ਨਵੇਂ ਵਿਕਾਸ ਪ੍ਰੋਜੈਕਟਾ ਦੀ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਜ਼ੋਬ ਕਾਰਡ ਹੋਲਡਰਾਂ ਨੂੰ ਵੱਧ ਤੋਂ ਵੱਧ ਦਿਹਾੜੀਆਂ ਦਿੱਤੀਆਂ ਜਾਣ ਜਿਸ ਨਾਲ ਪਿੰਡਾਂ ਦਾ ਵਿਕਾਸ ਤਾਂ ਹੋਵੇਗਾ ਹੀ ਤੇ ਲੋਕਾਂ ਨੂੰ ਵੀ ਰੋਜਗਾਰ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਮਗਨਰੇਗਾ ਅਧੀਨ ਸਮੂਹ ਸਟਾਫ ਗ੍ਰਾਮ ਰੋਜਗਾਰ ਸੇਵਕ, ਟੀ.ਏ., ਟੈਕਨੀਕਲ ਟੀਮ, ਏ.ਪੀ.ਓ ਨੂੰ ਹਦਾਇਤਾ ਕੀਤੀਆਂ ਕਿ ਪ੍ਰਾਪਤ ਟੀਚਿਆਂ ਨੂੰ ਹਰ ਹੀਲੇ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡਾਂ ਅੰਦਰ 15ਵੇਂ ਵਿਤ ਕਮਿਸ਼ਨਰ, ਸੋਲੀਡ ਵੇਸਟ ਮੈਨੇਜਮੈਂਟ ਤੇ ਲਿਕਿਵਿਡ ਮੈਨੇਜਮੈਂਟ ਸਕੀਮ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੰਜਾਬ ਨਿਰਮਾਣ ਸਕੀਮ, ਰੂਰਲ ਲਾਈਵਲੀਹੁਡ ਮਿਸ਼ਨ ਸਕੀਮ, ਪੰਚਾਇਤ ਵਿਭਾਗ ਅਧੀਨ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਕੁਮਾਰ, ਮਗਨਰੇਗਾ ਸਟਾਫ ਅਸ਼ੀਸ਼ ਲੂਣਾ, ਸੁਰੇਸ਼, ਵਿਵੇਕ ਵਰਮਾ ਆਦਿ ਸਟਾਫ ਮੌਜੂਦ ਸੀ।

LEAVE A REPLY

Please enter your comment!
Please enter your name here