ਥਾਣਾ ਸਿਟੀ ਵਿੱਚ ਤਾਇਨਾਤ ਏਐੱਸਆਈ ਮਨਜੀਤ ਦੀ ਗਲਤ ਦਵਾਈ ਖਾਣ ਕਾਰਨ ਹੋਈ ਮੌਤ

ਕਪੂਰਥਲਾ (ਦ ਸਟੈਲਰ ਨਿਊਜ਼)। ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਏ.ਐੱਸ.ਆਈ. ਮਨਜੀਤ ਸਿੰਘ ਪੁੱਤਰ ਚੰਦਨ ਸਿੰਘ ਵਾਸੀ ਪਿੰਡ ਖਾਨੋਵਾਲ ਥਾਣਾ ਸਦਰ ਕਪੂਰਥਲਾ ਵਿੱਚ ਤਾਇਨਾਤ ਦੀ ਗਲਤ ਦਵਾਈ ਖਾਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ।

Advertisements

ਤਬੀਅਤ ਖ਼ਰਾਬ ਹੋਣ ਕਾਰਨ ਉਸ ਨੇ ਘਰ ਵਿੱਚ ਪਈ ਕੋਈ ਦਵਾਈ ਖਾ ਲਈ, ਜਿਸ ਤੋਂ ਬਾਅਦ ਉਸ ਦੀ ਹਾਲਤ ਹੋਰ ਵਿਗੜ ਗਈ। ਪਰਿਵਾਰਕ ਮੈਂਬਰਾਂ ਨੇ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਏ.ਐੱਸ.ਆਈ. ਦੀ ਪਤਨੀ ਨਿਰਮਲ ਕੌਰ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਲਾਸ਼ ਨੂੰ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।

LEAVE A REPLY

Please enter your comment!
Please enter your name here