ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ ਕੰਟਰੋਲ ਰੂਮ ਨਿਰੰਤਰ ਕਾਰਜਸ਼ੀਲ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਸਮੇਤ ਸਬ ਡਵੀਜ਼ਨ ਪੱਧਰ, ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਪੱਧਰ ‘ਤੇ ਵੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2350550 ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਟੈਲਫੋਨ ਨੰਬਰ 0175-2311321, ਸਬ ਡਵੀਜ਼ਨ ਦੁਧਨਸਾਧਾਂ ਵਿਖੇ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615, ਸਬ ਡਵੀਜ਼ਨ ਰਾਜਪੁਰਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132, ਨਾਭਾ ਸਬ ਡਵੀਜ਼ਨ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654, ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਹੈ।

Advertisements

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਨੰਬਰ 0175-2215357 ਤੇ 0175-2215956 ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਰਾਜਪੁਰਾ ਲਈ 86994-00040, ਨਗਰ ਕੌਂਸਲ ਨਾਭਾ ਲਈ 82888-10013, ਨਗਰ ਕੌਂਸਲ ਸਮਾਣਾ ਲਈ 78142-21513, ਨਗਰ ਪੰਚਾਇਤ ਘੱਗਾ ਲਈ 98888-07090, ਨਗਰ ਕੌਂਸਲ ਪਾਤੜਾਂ ਲਈ 01764-242068 ਤੇ 83606-88108 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਨਗਰ ਕੌਂਸਲ ਸਨੌਰ ਲਈ 78885-26568, ਨਗਰ ਪੰਚਾਇਤ ਘਨੌਰ ਲਈ 94666-01732, ਨਗਰ ਪੰਚਾਇਤ ਭਾਦਸੋਂ ਲਈ 98885-18242 ਤੇ ਨਗਰ ਪੰਚਾਇਤ ਦੇਵੀਗੜ੍ਹ ਲਈ 96460-64512 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਬਰਸਾਤਾਂ ਦੌਰਾਨ ਹੜ੍ਹਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਸਥਾਪਤ ਕੀਤੇ ਗਏ ਇਹਨਾਂ ਕੰਟਰੋਲ ਰੂਮ ‘ਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here