ਪਟਿਆਲਾ ਜ਼ਿਲ੍ਹੇ ‘ਚ 7 ਤੋਂ 14 ਜੁਲਾਈ ਤੱਕ ਲੱਗਣਗੇ ਬਲਾਕ ਪੱਧਰੀ ਪਲੇਸਮੈਂਟ ਕੈਂਪ

ਪਟਿਆਲਾ,(ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ 7 ਤੋਂ 14 ਜੁਲਾਈ ਤੱਕ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ (ਕੇਵਲ ਲੜਕੇ) ਜਿਨ੍ਹਾਂ ਨੇ ਦਸਵੀਂ/ ਬਾਰ੍ਹਵੀਂ ਜਾਂ ਗਰੈਜੂਏਸ਼ਨ ਪਾਸ ਕੀਤੀ ਹੋਵੇ, ਉਮਰ 21 ਤੋਂ 37 ਸਾਲ ਹੈ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ 7 ਜੁਲਾਈ ਨੂੰ ਪਲੇਸਮੈਂਟ ਕੈਂਪ ਬੀ.ਡੀ.ਪੀ.ਉ. ਦਫ਼ਤਰ ਭੁਨਰਹੇੜੀ, 10 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਪਟਿਆਲਾ, 11 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਨਾਭਾ, 12 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਸਮਾਣਾ, 13 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਪਾਤੜਾਂ ਅਤੇ 14 ਜੁਲਾਈ ਨੂੰ ਬੀ.ਡੀ.ਪੀ.ਉ. ਦਫ਼ਤਰ ਰਾਜਪੁਰਾ ਵਿਖੇ ਕੈਂਪ ਲਗਾਏ ਜਾ ਰਹੇ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਦਸਤਾਵੇਜ਼ ਅਤੇ ਆਧਾਰ ਕਾਰਡ ਲੈ ਕੇ ਸਬੰਧਤ ਬੀ.ਡੀ.ਪੀ.ਉ. ਦੇ ਦਫ਼ਤਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਇਹ ਕੈਂਪ ਸਵੇਰੇ 09:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਲਗਾਏ ਜਾਣਗੇ।

ਡਿਪਟੀ ਡਾਇਰੈਕਟਰ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਭਰਤੀ ਲਈ ਉੱਪਰ ਦਿੱਤੀਆਂ ਮਿਤੀਆਂ ਅਤੇ ਸਥਾਨ ਤੇ ਪਹੁੰਚ ਕੇ ਇਹਨਾਂ ਕੈਂਪਾਂ ਵਿੱਚ ਵੱਧ ਚੜ ਕਿ ਹਿੱਸਾ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ‘ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here