ਕਬੱਡੀ ਖਿਡਾਰੀ ਅਵਤਾਰ ਸਿੰਘ ਦੇ ਪਿਤਾ ਅਮਰੀਕ ਸਿੰਘ ਨੇ ਕੀਤੀ ਖ਼ੁਦਕੁਸ਼ੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮਸ਼ਹੂਰ ਕਬੱਡੀ ਖਿਡਾਰੀ ਅਵਤਾਰ ਸਿੰਘ ਦੇ ਪਿਤਾ ਸਾਬਕਾ ਫ਼ੌਜੀ ਅਮਰੀਕ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੀਮਾਰੀ ਦੇ ਕਾਰਨ ਉਹ ਕਾਫ਼ੀ ਪਰੇਸ਼ਾਨ ਸਨ। ਜਾਣਕਾਰੀ ਮੁਤਾਬਕ ਅਮਰੀਕ ਸਿੰਘ ਰਾਤ ਦਾ ਖਾਣਾ ਖਾਣ ਤੋਂ ਬਾਅਦ ਦੂਜੇ ਘਰ ਵਿੱਚ ਸੌਂਣ ਲਈ ਚੱਲੇ ਗਏ ਸਨ।

Advertisements

ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਦਰਵਾਜ਼ਾਂ ਖੋਲ੍ਹਣ ਲਈ ਆਵਾਜ਼ ਮਾਰੀ ਤਾਂ ਉਨ੍ਹਾਂ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਜਦੋਂ ਕੰਧ ਨੂੰ ਟੱਪ ਕੇ ਅੰਦਰ ਜਾ ਕੇ ਵੇਖਿਆ ਤਾਂ ਉਨ੍ਹਾਂ ਦੀ ਲਾਸ਼ ਪੱਖੇ ਨਾਲ ਲੱਟਕ ਰਹੀ ਸੀ। ਉਨ੍ਹਾਂ ਨੂੰ ਤੁਰੰਤ ਹੀ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ।

LEAVE A REPLY

Please enter your comment!
Please enter your name here