ਨਾਕਾਬੰਦੀ ਦੌਰਾਨ ਪੁਲਿਸ ਨੇ ਗੈਂਗਸਟਰ ਅਰਸ਼ਦੀਪ ਤੇ ਬੁੱਧੂ ਨੂੰ ਕੀਤਾ ਕਾਬੂ, 1 ਪਿਸਤੌਲ ਤੇ 3 ਮੈਗਜ਼ੀਨ ਬਰਾਮਦ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ-ਜੰਡਿਆਲਾ ਮੁੱਖ ਮਾਰਗ ਤੇ ਪੁਲਿਸ ਅਤੇ ਗੈਂਗਸਟਰਾਂ ਵਿੱਚਕਾਰ ਗੋਲੀਆਂ ਚੱਲਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਸੀ.ਆਈ.ਏ. ਸਟਾਫ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਰਸ਼ਦੀਪ ਆਪਣੇ ਸਾਥੀ ਮੁਨਦੀਪ ਸਿੰਘ ਉਰਫ਼ ਬੁੱਧੂ ਨਾਲ ਕਿਸੇ ਨੂੰ ਮਿਲਣ ਜਾ ਰਿਹਾ ਹੈ, ਜਿਸ ਤੇ ਪੁਲਿਸ ਨੇ ਜੰਡਿਆਲਾ ਗੁਰੂ ਨਹਿਰ ਅਤੇ ਪੁਲ ਵਿਚਕਾਰ ਨਾਕਾਬੰਦੀ ਕੀਤੀ।

Advertisements

ਅਰਸ਼ਦੀਪ ਨੇ ਨਾਕਾ ਪਾਰਟੀ ਨੂੰ ਵੇਖਿਆ ਤਾਂ ਉਸ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆ। ਗੋਲੀਬਾਰੀ ਦੌਰਾਨ ਗੈਂਗਸਟਰ ਅਰਸ਼ਦੀਪ ਦੀ ਲੱਤ ਵਿੱਚ ਗੋਲੀ ਲੱਗੀ। ਇਸ ਦੌਰਾਨ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਆਪ੍ਰੇਸ਼ਨ ਨੂੰ ਲੀਡ ਕਰ ਰਹੇ ਇੰਸਪੈਕਟਰ ਇੰਦਰਜੀਤ ਸਿੰਘ ਨੇ ਗੈਂਗਸਟਰ ਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕਰਕੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲਿਸ ਨੇ ਮੌਕੇ ਤੇ ਇੱਕ ਪਿਸਤੌਲ ਤੇ ਤਿੰਨ ਮੈਗਜ਼ੀਨ ਬਰਾਮਦ ਕੀਤੇ ਹਨ।

LEAVE A REPLY

Please enter your comment!
Please enter your name here