ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਕੋਰਸ ਕਰ ਰਹੇ ਸਿਖਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋ ਚਲਾਈ ਜਾ ਰਹੀ ਸਕੀਮ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੋਸਲਿਆ ਯੋਜਨਾ ਦੇ ਅਧੀਨ ਵਧੀਕ ਡਿਪਟੀ ਕਮਿਸ਼ਨਰ  (ਪੇਂਡੂ ਵਿਕਾਸ) ਬਲਰਾਜ ਸਿੰਘ ਦੀ ਅਗਵਾਈ ਵਿੱਚ ਚਲਾਏ ਜਾ ਰਹੇ ਹੋਮ ਹੈਲਥ ਏਡੀ ਦਾ ਕੋਰਸ ਕਰ ਰਹੇ ਬੱਚਿਆਂ ਨੂੰ ਅੱਜ ਮੁਫਤ ਕਿਤਾਬਾਂ ਅਤੇ ਵਰਦੀਆਂ ਵੰਡੀਆਂ ਗਈਆਂ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਫਤਰ ਵੱਲੋ ਜਿਲਾ ਫੀਲਡ ਮੈਨਜਰ ਮਹਿੰਦਰ ਸਿੰਘ ਰਾਣਾ, ਜ਼ਿਲ੍ਹਾ ਪਲੇਸਮੈਂਟ ਅਫਸਰ ਰਮਨ ਭਾਰਤੀ ਅਤੇ ਜ਼ਿਲ੍ਹਾ ਮੋਬਲਾਇਜਰ ਅਫਸਰ ਸੁਨੀਲ ਕੁਮਾਰ ਆਦਿ ਹਾਜਰ ਸਨ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀ ਯੋਗਤਾ ਦਸਵੀਂ ਪਾਸ ਹੈ ਅਤੇ ਇਹ ਪਿੰਡਾਂ ਦੀਆਂ ਲੜਕੀਆਂ ਲਈ ਬਿਲਕੁਲ ਮੁਫਤ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਦਾ ਮੰਤਵ ਬੇਰੁਜਗਾਰ ਲੜਕੀਆਂ ਨੂੰ ਹੁਨਰਮੰਦ ਬਣਾ ਕੇ ਰੁਜਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆਂ ਕਿ ਲੜਕੀਆਂ ਲਈ ਇਹ ਕੋਰਸ ਮਦਰ ਮੈਰੀ ਨਰਸਿੰਗ ਕਾਲਜ ਹੁਸਿਆਰਪੁਰ  ਨਸਰਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਥੇ ਸਿਖਿਆਰਥੀ ਮੁਫ਼ਤ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਰੌਸ਼ਨ ਕਰ ਸਕਦੇ ਹਨ।

LEAVE A REPLY

Please enter your comment!
Please enter your name here