ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

ਪਟਿਆਲਾ(ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ: ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ ਵੱਖ ਥਾਵਾਂ ਉੱਤੇ ਤੰਬਾਕੂ ਕੰਟਰੋਲ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮਕਸਦ ਨਾਲ ਖੋਖਿਆਂ ਅਤੇ ਦੁਕਾਨਾਂ ਦੀ ਚੈਕਿੰਗ ਕਰਕੇ ਉਲੰਘਣਾ ਕਰਨ ਵਾਲੇ 5 ਦੁਕਾਨਦਾਰਾਂ ਦੇ ਐਕਟ ਤਹਿਤ ਚਲਾਨ ਕੀਤੇ ਗਏ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਬਲਾਕ ਐਕਸਟੈਨਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਚਲਦਿਆਂ ਮਿੰਨੀ ਪੀਐਚਸੀ ਕਲਿਆਣ ਦੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਜਸਵਿੰਦਰ ਸਿੰਘ ਵੱਲੋਂ ਮਲਟੀਪਰਪਜ਼ ਹੈਲਥ ਵਰਕਰਾਂ ਮੁਕੇਸ਼ ਸ਼ਰਮਾ ਅਤੇ ਰਾਕੇਸ਼ ਕੁਮਾਰ ਦੇ ਨਾਲ ਪਟਿਆਲਾ ਤੋਂ ਨਾਭਾ ਰੋਡ ਉੱਤੇ ਛੋਟੀ ਰੋਣੀ, ਵੱਡੀ ਰੋਣੀ, ਰੱਖੜਾ ਤੇ ਹੋਰਨਾ ਥਾਵਾਂ ਉੱਤੇ ਤੰਬਾਕੂ ਪਦਾਰਥਾਂਦੀ ਵਿੱਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ।ਜਿਸਦੇ ਚਲਦਿਆਂ 5 ਦੁਕਾਨਦਾਰਾਂ ਨੂੰ ਤੰਬਾਕੂ ਐਕਟ ਦੀ ਉਲੰਘਣਾ ਕਰਨ ਦੇ ਚਲਦਿਆਂ ਚਲਾਨ ਕੱਟ ਕੇ ਜੁਰਮਾਨੇ ਦੀ ਰਕਮ ਵਸੂਲ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਦੁਕਾਨਾਂ ਉੱਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ੍ਹ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ਕਰਕੇ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ। ਇਸ ਤਰ੍ਹਾਂ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿੱਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here