ਨਾਰੂ ਨੰਗਲ ਸਕੂਲ ਵਿਖੇ ਸਮਰ ਕੈਂਪ ਨੂੰ ਲੈ ਕੇ ਅਧਿਆਪਕਾਂ ਤੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਰੂ ਨੰਗਲ ਹੁਸ਼ਿਆਰਪੁਰ ਵਿਖੇ ਸਮਰ ਕੈਂਪ ਲਗਾਇਆ ਗਿਆ। ਇਸ ਸੰਬੰਧੀ ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਜੀ ਨੇ ਦੱਸਿਆ ਕਿ 3 ਤੋਂ 15 ਜੁਲਾਈ ਤੱਕ ਲਗਾਏ ਜਾਣ ਵਾਲੇ ਇਸ ਕੈਂਪ ਨੂੰ ਲੈ ਕੇ ਅਧਿਆਪਕਾਂ ਤੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ‘ਚ ਰੱਖਦਿਆਂ ਸੂਬਾ
ਸਰਕਾਰ ਵਲੋਂ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਪ੍ਰੀ ਪ੍ਰਾਇਮਰੀ ਤੋਂ ਲੈ ਕੇ 8ਵੀਂ ਜਮਾਤ ਦੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ।

Advertisements

ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਬੱਚਿਆਂ ‘ਚ ਰਚਨਾਤਮਕਤਾ, ਸਰੀਰਕ ਫਿਟਨੈੱਸ ਤੇ ਵਿਅਕਤੀਗਤ ਵਿਕਾਸ ਨੂੰ ਵਧਾਉਣਾ ਹੈ। ਇਸ ਮੌਕੇ ਤੇ ਬੱਚਿਆਂ ਦੇ ਮਾਪੇ, ਪਿੰਡ ਦੇ ਸਰਪੰਚ ਦੇਵ ਰਾਜ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਸਕੂਲ ਵਿੱਚ ਸ਼ਿਰਕਤ ਕੀਤੀ ਗਈ।

LEAVE A REPLY

Please enter your comment!
Please enter your name here