ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 26 ’ਚ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, (ਦ ਸਟੈਲਰ  ਨਿਊਜ਼)। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਬੁਨਿਆਦੀ ਸੁਵਿਧਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ, ਤਾਂ ਜੋ ਵਾਰਡ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹ ਵਾਰਡ ਨੰਬਰ 26 ਵਿਚ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਦੌਰਾਨ ਵਾਰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।

Advertisements

ਕੈਬਨਿਟ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਮੰਗ ’ਤੇ ਜਲ ਸਪਲਾਈ ਵਿਭਾਗ ਵਲੋਂ ਇਹ ਟਿਊਬਵੈਲ ਲਗਾਇਆ ਗਿਆ ਹੈ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਪੰਜਾਬ ਵਿਚ ਪੀਣ ਵਾਲੇ ਪਾਣੀ ਤੇ ਹੋਰ ਜ਼ਰੂਰਤਾਂ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਹੀ ਹੁਣ ਤੱਕ 30 ਤੋਂ ਵੱਧ ਟਿਊਬਵੈਲ ਲਗਾਏ ਜਾ ਚੁੱਕੇ ਹਨ। ਇਸ ਮੌਕੇ ਕੌਂਸਲਰ ਰਵਿੰਦਰ ਸਿੰਘ ਬਿੰਦਰ, ਸਤਵੰਤ ਸਿੰਘ ਸਿਆਣ, ਐਕਸੀਅਨ ਜਲ ਸਪਲਾਈ ਵਿਭਾਗ ਸਿਮਰਨਜੀਤ ਸਿੰਘ ਖਾਂਬਾ ਤੋਂ ਇਨਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here