ਮੋਦੀ ਸਰਕਾਰ ਨੇ ਟਰੱਕਾਂ ਦੇ ਡਰਾਫਟ ਨੋਟਿਫਿਕੇਸ਼ਨ ਨੂੰ ਦਿੱਤੀ ਮਨਜ਼ੂਰੀ

ਦਿੱਲੀ ( ਦ ਸਟੈਲਰ ਨਿਊਜ਼)। ਦੇਸ਼ ਭਰ ਦੇ ਟਰੱਕ ਡਰਾਈਵਰਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਮੋਦੀ ਸਰਕਾਰ ਨੇ ਏਅਰ ਕੰਡੀਸ਼ਨਰ (ਏ.ਸੀ.) ਕੈਬਿਨ ਨੂੰ ਲਾਜ਼ਮੀ ਬਣਾਉਣ ਦੇ ਡਰਾਫਟ ਨੋਟਿਫਿਕੇਸ਼ਨ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਟਰੱਕਾਂ ਵਿਚ ਏਅਰ ਕੰਡੀਸ਼ਨਰ ਕੈਬਿਨ ਨੂੰ ਲਾਜ਼ਮੀ ਬਣਾਉਣ ਦੇ ਡਰਾਫਟ ਨੋਟਿਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

Advertisements

ਉਨ੍ਹਾਂ ਨੇ ਟਵੀਟ ਕੀਤਾ ਕਿ ਐੱਨ 2 ਅਤੇ ਐੱਨ 3 ਸ਼੍ਰੇਣੀ ਦੇ ਟਰੱਕ ਤਿਆਰ ਡਰਾਫਟ ਵਿੱਚ ਸ਼ਾਮਲ ਹਨ। ਸੜਕ ਸੁਰੱਖਿਆ ਯਕੀਨੀ ਬਣਾਉਣ ਵਿੱਚ ਟਰੱਕ ਡਰਾਈਵਰ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

LEAVE A REPLY

Please enter your comment!
Please enter your name here