12 ਜੁਲਾਈ ਨੂੰ ਬੀਡੀਪੀਓ ਦਫਤਰ ਗੜ੍ਹਸ਼ੰਕਰ ਵਿਖੇ ਲੱਗੇਗਾ ਪਹਿਲਾ ਪਲੇਸਮੈਂਟ ਕੈਂਪ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਦੇਸ਼ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਹੁਸ਼ਿਆਰਪੁਰ ਵੱਲੋਂ ਵਿੱਚ ਐਸ. ਆਈ. ਐਸ ਸਕਿਊਰਿਟੀ ਵਿਚ ਭਰਤੀ ਲਈ ਮਿਤੀ 12 ਜੁਲਾਈ 2023 ਤੋਂ 25 ਜੁਲਾਈ 2023 ਤੱਕ ਹੁਸ਼ਿਆਰਪੁਰ ਜਿਲ੍ਹੇ ਦੇ ਬਲਾਕ ਪੱਧਰ ’ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਪਲੇਸਮੈਂਟ ਕੈਂਪ ਮਿਤੀ 12 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਗੜ੍ਹਸ਼ੰਕਰ, 13 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—2, 14 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—1, 17 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਭੂੰਗਾ, 18 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਮੁਕੇਰੀਆਂ, 19 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਦਸੂਹਾ, 20 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਟਾਂਡਾ, 21 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਤਲਵਾੜਾ, 24 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਹਾਜ਼ੀਪੁਰ ਅਤੇ 25 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਮਾਹਿਲਪੁਰ ਵਿਖੇ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਏ ਜਾਣਗੇ।

Advertisements

ਇਸ ਮੌਕੇ ਦਫਤਰ ਦੇ ਮੁਖੀ ਜ਼ਿਲ੍ਹਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਪਲੇਸਮੈਂਟਾਂ ਦੀ ਲੜੀ ਵਿੱਚ 12 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਗੜ੍ਹਸ਼ੰਕਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀ ਵਲੋਂ ਕੇਵਲ ਲੜਕਿਆਂ (ਮੇਲ) ਦੀ ਸਕਿਊਰਿਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਤਨਖਾਹ 14000—16000 ਰੁਪਏ ਮਿਲਣਯੋਗ ਹੋਵੇਗੀ। ਇਸ ਭਰਤੀ ਲਈ ਪੜ੍ਹਾਈ ਘੱਟੋ—ਘੱਟ ਦਸਵੀਂ ਪਾਸ, ਉਮਰ 21 ਤੋਂ 37 ਸਾਲ, ਕੱਦ 5 ਫੁੱਟ 6 ਇੰਚ ਹੋਣਾ ਲਾਜ਼ਮੀ ਹੈ।

ਕੰਪਨੀ ਵਲੋਂ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ ਪੀ. ਐਫ ਅਤੇ ਈ. ਐਸ. ਆਈ. ਸੀ ਆਦਿ ਮੁਹੱਈਆ ਕਰਵਾਈਆ ਜਾਣਗੀਆ। ਉਨ੍ਹਾਂ ਵੱਲੋਂ ਚਾਹਵਾਨ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਮਿਤੀ 12 ਜੁਲਾਈ 2023 ਨੂੰ ਬੀ.ਡੀ.ਪੀ.ਓ. ਦਫਤਰ ਗੜ੍ਹਸ਼ੰਕਰ ਵਿਖੇ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਆਪਣਾ ਆਧਾਰ ਕਾਰਡ, ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਇਸ ਭਰਤੀ ਦਾ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here