ਆਸਾਮ ਵਿੱਚ 2 ਨਾਬਾਲਿਗ ਕੁੜੀਆਂ ਨਾਲ ਕਥਿਤ ਤੌਰ ਤੇ ਕੀਤਾ ਜ਼ਬਰ-ਜ਼ਨਾਹ, 1 ਦੀ ਮੌਤ

ਆਸਾਮ ( ਦ ਸਟੈਲਰ ਨਿਊਜ਼)। ਆਸਾਮ ਦੇ ਹੈਲਾਕੰਡੀ ਜ਼ਿਲ੍ਹੇ ਵਿੱਚ 2 ਨਾਬਾਲਿਗ ਕੁੜੀਆਂ ਨਾਲ ਕਥਿਤ ਤੌਰ ਤੇ ਜ਼ਬਰ-ਜ਼ਨਾਹ ਕੀਤਾ ਗਿਆ, ਜਿਨ੍ਹਾਂ ਵਿੱਚੋਂ ਇੱਕ ਲੜਕੀ ਦੀ ਮੌਤ ਹੋ ਗਈ। ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਅਪਰਾਧ ਦੇ ਸਿਲਸਿਲੇ ਵਿੱਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਸਕੂਲੀ ਵਿਦਿਆਰਥਣਾਂ ਨੂੰ 2 ਵਿਅਕਤੀਆਂ ਨੇ ਅਗਵਾ ਕਰ ਲਿਆ ਸੀ।

Advertisements

ਉਨ੍ਹਾਂ ਨੂੰ ਜ਼ਿਲ੍ਹੇ ਦੇ ਮੋਹਨਪੁਰ ਵਿੱਚ ਸੰਘਣੇ ਜੰਗਲ ਵਿੱਚ ਲਿਜਾਇਆ ਗਿਆ, ਉਨ੍ਹਾਂ ਨਾਲ ਜਬਰ-ਜ਼ਨਾਹ ਕੀਤਾ ਗਿਆ। ਪੁਲਿਸ ਮੁਤਾਬਕ ਪੀੜਤ ਕੁੜੀਆਂ ਵਿੱਚੋਂ ਇੱਕ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ ਅਤੇ ਦੋਵਾਂ ਨੂੰ ਗੰਭੀਰ ਹਾਲਤ ਵਿੱਚ ਪਾਇਆ। ਬਾਅਦ ਵਿੱਚ ਉਨ੍ਹਾਂ ਨੂੰ ਸਿਲਚਰ ਮੈਡੀਕਲ ਕਾਲਜ ਹਸਪਤਾਲ ਰੈਫਰ ਕੀਤਾ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here