ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਪੁਲਿਸ ਨੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਵਿਰੁੱਧ ਬੀਤੀ ਰਾਤ ਐੱਫ.ਆਈ.ਆਰ. ਨੰਬਰ 181 ਭਾਰਤੀ ਦੰਡਾਵਲੀ ਦੀ ਧਾਰਾ 153-ਏ, 504 ਆਈ.ਪੀ.ਸੀ. ਕੋਤਵਾਲੀ ਪਟਿਆਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।

Advertisements

ਪੁਲਿਸ ਅਨੁਸਾਰ  ਸਿੰਗਲਾ ਤੇ ਇੱਕ ਫਿਰਕੇ ਦੇ ਗਰਮ ਖਿਆਲੀ ਆਗੂਆਂ ਖਿਲਾਫ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਭੜਕਾਊ ਪੋਸਟਾਂ ਦਾ ਇਲਜ਼ਾਮ ਹੈ। ਜਿਸ ਦੇ ਚੱਲਦੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

LEAVE A REPLY

Please enter your comment!
Please enter your name here