ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਅਬਜ਼ਰਵੇਸ਼ਨ ਹੋਮ, ਓਲਡ ਏਜ ਹੋਮ ਤੇ ਚਿਲਡਰਨ ਹੋਮ ਦਾ ਕੀਤਾ ਅਚਨਚੇਤ ਨਿਰੀਖਣ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਅਬਜ਼ਰਵੇਸ਼ਨ ਹੋਮ, ਓਲਡ ਏਜ ਹੋਮ ਤੇ ਚਿਲਡਰਨ ਹੋਮ ਰਾਮ ਕਲੋਨੀ ਕੈਂਪ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ।

Advertisements

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਅਬਜ਼ਰਵੇਸ਼ਨ ਹੋਮ ਵਿਚ ਰਹਿ ਰਹੇ 42 ਬੱਚਿਆਂ ਅਤੇ ਸਪੈਸ਼ਲ ਹੋਮ ਵਿਚ ਰਹਿ ਰਹੇ 21 ਬੱਚਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਕੇਸਾਂ ਵਿਚ ਨਿਯੁਕਤ ਕੀਤੇ ਗਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟਾਂ ਅਤੇ ਪ੍ਰਾਈਵੇਟ ਐਡਵੋਕੇਟਾਂ ਦੀ ਕਾਰਗੁਜ਼ਾਰੀ ਬਾਰੇ ਪੁੱਛਿਆ ਗਿਆ। ਇਸ ਮੌਕੇ ਉਨ੍ਹਾਂ ਨੇ ਓਲਡ ਏਜ ਹੋਮ ਵਿਚ ਰਹਿ ਰਹੇ ਬਜ਼ੁਰਗਾਂ ਨਾਲ ਵੀ ਗੱਲਬਾਤ ਕੀਤੀ ਅਤੇ ਸੁਪਰਡੈਂਟ ਓਲਡ ਏਜ ਹੋਮ ਵਿਚ ਬਜ਼ੁਰਗਾਂ ਦੇ ਰਹਿਣ, ਖਾਣ-ਪੀਣ ਸਬੰਧੀ ਜਾਣਕਾਰੀ ਲਈ। ਇਸ ਮੌਕੇ ਸੁਪਰਡੈਂਟ ਅਬਜ਼ਰਵੇਸ਼ਨ ਹੋਮ ਨਰੇਸ਼ ਕੁਮਾਰ, ਪੁਨੀਤ ਕੁਮਾਰ, ਡਾ. ਰਜਿੰਦਰ ਪਾਲ ਰੋਜੀ ਅਤੇ ਸੁਨੀਲ ਕੁਮਾਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here