ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਬੈਠਕ

ਫਾਜਿ਼ਲਕਾ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਇੱਥੇ fਜਲ੍ਹੇ ਵਿਚ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਸਾਰੇ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਦ ਕਿ ਉਪਮੰਡਲ ਪੱਧਰ ਤੇ ਵੀ ਕੰਟਰੋਲ ਰੂਮ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਬਿਨ੍ਹਾਂ ਸਾਰੇ ਵਿਭਾਗਾਂ ਨੂੰ ਆਪਣੇ ਨੋਡਲ ਅਫ਼ਸਰ ਲਗਾਉਣ ਦੀ ਹਦਾਇਤ ਵੀ ਬੈਠਕ ਵਿਚ ਡਿਪਟੀ ਕਮਿਸ਼ਨਰ ਨੇ ਦਿੱਤੀ ਹੈ। ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਦਾ ਨੰਬਰ 01638—262153 ਹੋਵੇਗਾ।ਬੈਠਕ ਵਿਚ ਡ੍ਰੇਨਜ ਵਿਭਾਗ ਨੇ ਜਾਣਕਾਰੀ ਦਿੱਤੀ ਕਿ 2 ਸੇਮ ਨਾਲਿਆਂ ਨੂੰ ਛੱਡ ਕੇ ਬਾਕੀ ਦੀ ਸਫਾਈ ਹੋ ਚੁੱਕੀ ਹੈ। ਜਦ ਕਿ ਬਾਕੀ ਦਾ ਕੰਮ ਵੀ ਜਲਦ ਪੂਰਾ ਕਰ ਲਿਆ ਜਾਵੇਗਾ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸੇ ਵੀ ਸੰਭਾਵਿਤ ਹੜ੍ਹ ਦੀ ਸਥਿਤੀ ਦੇ ਟਾਕਰੇ ਲਈ ਜਲਾਲਾਬਾਦ ਉਪਮੰਡਲ ਵਿਚ 9 ਅਤੇ ਫਾਜਿ਼ਲਕਾ ਉਪਮੰਡਲ ਲਈ 5 ਥਾਂਵਾਂ ਤੇ ਰਾਹਤ ਕੈਂਪ ਸਥਾਪਿਤ ਕਰਨ ਲਈ ਥਾਂਵਾਂ ਨਿਰਧਾਰਤ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਉਹ ਚੌਕਸੀ ਰੱਖਣ ਅਤੇ ਕਿਤੇ ਵੀ ਸੀਵਰ ਜਾਮ ਨਾ ਹੋਣ ਦਿੱਤਾ ਜਾਵੇ ਅਤੇ ਬਾਰਿਸ਼ ਦੌਰਾਨ ਤੇਜੀ ਨਾਲ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਹੜ੍ਹ ਵਰਗੇ ਹਾਲਾਤ ਬਣ ਜਾਣ ਤੇ ਪੀਣ ਦੇ ਪਾਣੀ ਦੀ ਸਪਲਾਈ ਦੇ ਪ੍ਰਬੰਧ ਕੀਤੇ ਜਾਣ ਅਤੇ ਮੈਡੀਕਲ ਟੀਮਾਂ ਵੀ ਤਿਆਰ ਰੱਖੀਆਂ ਜਾਣ। ਉਨ੍ਹਾਂ ਨੇ ਸ਼ਹਿਰਾਂ ਵਿਚ ਮੱਛਰਾਂ ਦੀ ਰੋਕਥਾਮ ਲਈ ਫੋਗਿੰਗ ਮਸ਼ੀਨਾਂ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਬੈਠਕ ਵਿਚ ਏਡੀਸੀ ਜਨਰਲ ਅਵਨੀਤ ਕੌਰ, ਐਸਡੀਐਮ ਅਬੋਹਰ ਅਕਾਸ਼ ਬਾਂਸਲ, ਐਸਪੀ ਮੋਹਨ ਲਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

LEAVE A REPLY

Please enter your comment!
Please enter your name here