ਪਾਬੰਦੀ ਦੇ ਬਾਵਜੂਦ ਸਤਲੁੱਜ ਦਰਿਆ ਵਿੱਚ ਗਏ ਵਿਅਕਤੀਆਂ ‘ਤੇ ਕੀਤੀ ਗਈ ਪੁਲੀਸ ਕਾਰਵਾਈ

ਰੂਪਨਗਰ, (ਦ ਸਟੈਲਰ ਨਿਊਜ਼), ਧਰੂਵ ਨਾਰੰਗ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਦੇ ਸਤਲੁੱਜ ਹੈੱਡਵਰਕਸ ‘ਤੇ ਦਰਿਆ ਵਿੱਚ ਦੋ ਵਿਅਕਤੀਆਂ ਦੇ ਜਾਣ ਦਾ ਮਾਮਲਾ ਧਿਆਨ ਵਿੱਚ ਆਉਣ ਤੇ ਤੁਰੰਤ ਕਾਰਵਾਈ ਕੀਤੀ ਗਈ। ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੰਬੰਧੀ ਮਿਲੀ ਸੂਚਨਾ ਦੇ ਆਧਾਰ ‘ਤੇ ਤੁਰੰਤ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੂੰ ਭੇਜ ਕੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਗਰਮੀ ਦਾ ਮੌਸਮ ਚੱਲ ਰਿਹਾ ਹੋਣ ਕਾਰਨ ਬੱਚੇ ਅਤੇ ਆਮ ਵਿਅਕਤੀ ਗਰਮੀ ਦੀ ਮਾਰ ਤੋਂ ਬਚਣ ਲਈ ਆਪਣੇ ਨੇੜੇ ਪੈਂਦੇ ਸਤਲੁਜ ਦਰਿਆ ਦੂਸਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ, ਤੈਰਨ ਲਈ ਚਲੇ ਜਾਂਦੇ ਹਨ। ਸਤਲੁਜ ਦਰਿਆ, ਸਾਰੀਆਂ ਨਦੀਆਂ, ਲਹਿਰਾਂ ਅਤੇ ਸੂਇਆਂ ਵਿੱਚ ਪਾਣੀ ਅਚਾਨਕ ਵੱਧ ਜਾਂਦਾ ਹੈ, ਪਿਛੋਂ ਕਈ ਵਾਰ ਜਿਆਦਾ ਪਾਣੀ ਛੱਡ ਦਿੱਤਾ ਜਾਂਦਾ ਹੈ ਜਾਂ ਕਈਆਂ ਨੂੰ ਡੂੰਘੇ ਹੋਣ ਦਾ ਗਿਆਨ ਨਹੀਂ ਹੁੰਦਾ। ਜਿਸ ਕਾਰਨ ਉਨ੍ਹਾਂ ਦਾ ਸੰਭਲਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਡੁੱਬ ਕੇ ਮੌਤ ਦਾ ਖਤਰਾ ਬਣਿਆ ਰਹਿੰਦਾ ਹੈ।

Advertisements

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਪਹਿਲਾਂ ਹੀ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਆਉਂਦੇ ਸਤਲੁਜ ਦਰਿਆ ਤੇ ਹੋਰ ਸਾਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਬੱਚੇ ਅਤੇ ਆਮ ਵਿਅਕਤੀਆਂ ਦੇ ਨਹਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹੋਏ ਹਨ l ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲਗਾਈਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਵੀ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਉਨ੍ਹਾਂ ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here