ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਰੇਲਵੇ ਮੰਡੀ ਸਕੂਲ ਦੀਆਂ ਖਿਡਾਰਨਾਂ ਨੇ ਮੱਲਾਂ ਮਾਰੀਆਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ। ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2023 ਜੋ ਕਿ ਅੰਮ੍ਰਿਤਸਰ ਵਿਖੇ ਹੋਇਆ ਉਸ ਖੇਡਾਂ ਵਿਚ ਰੇਲਵੇ ਮੰਡੀ ਸਕੂਲ ਦੀ ਹਰਸ਼ਪ੍ਰੀਤ ਕੌਰ ਅਤੇ ਮਨਸਵੀ ਸ਼ਰਮਾ ਨੇ ਭਾਗ ਲਿਆ ਖਿਡਾਰਨਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

Advertisements

ਸਕੂਲ ਦੇ ਪ੍ਰਿੰਸੀਪਲ ਲਲਿਤਾ ਅਰੋੜਾ ਨੇ ਦੋਵਾਂ ਖਿਡਾਰਨਾਂ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਅਤੇ ਕਿਹਾ ਕਿ ਸਾਨੂੰ ਇਹ ਖਿਡਾਰਨਾ ਤੇ ਮਾਣ ਹੈ ਅਤੇ ਦੋਵਾਂ ਖਿਡਾਰਨਾਂ ਦੀ ਹੋਂਸਲਾ ਅਫਜਾਈ ਕੀਤੀ। ਤੇ ਇਸ ਦਾ ਸਿਹਰਾ ਉਹਨਾਂ ਦੇ ਉਨ੍ਹਾਂ ਦੇ ਕੋਚ ਅਤੇ ਸਰੀਰਕ ਸਿੱਖਿਆ ਅਧਿਆਪਕ ਜੋਗਿੰਦਰ ਕੌਰ ਅਤੇ ਸਰਬਜੀਤ ਕੌਰ ਨੂੰ ਦਿੱਤਾ। ਇਸ ਮੌਕੇ ਤੇ ਸਮੂਹ ਸਟਾਫ ਹਾਜਰ ਸਨ।

LEAVE A REPLY

Please enter your comment!
Please enter your name here