ਜ਼ਿਲ੍ਹਾ ਮੈਜਿਸਟਰੇਟ ਨੇ ਨਹਿਰਾਂ ਅਤੇ ਦਰਿਆਵਾਂ ਵਿੱਚ ਨਹਾਉਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ (ਦ ਸਟੈਲਰ ਨਿਊਜ਼) । ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਜਾਬ ਵਿਲੇਜ ਤੇ ਸਮਾਲ ਟਾਊਨ/ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜਿਲ੍ਹੇ ਅੰਦਰ ਪੈਂਦੀਆਂ ਨਹਿਰਾਂ ਅਤੇ ਦਰਿਆਵਾਂ ਵਿੱਚ ਵਿਅਕਤੀਆਂ ਦੇ ਨਹਾਉਣ ‘ਤੇ ਪਾਬੰਦੀ ਲਗਾਈ ਹੋਈ ਹੈ।

Advertisements

ਹੁਣ ਬਰਸਾਤੀ ਸੀਜ਼ਨ ਹੋਣ ਕਰਕੇ ਨਹਿਰਾਂ ਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਹੋਰ ਵੀ ਵੱਧ ਗਿਆ ਹੈ। ਅਜਿਹੇ ਵਿੱਚ ਦਰਿਆਵਾਂ ਤੇ ਨਹਿਰਾਂ ਵਿੱਚ ਵੜਨਾ ਹੋਰ ਵੀ ਖ਼ਤਰਨਾਕ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਹੈ ਕਿ ਉਹ ਦਰਿਆਵਾਂ ‘ਤੇ ਨਹਿਰਾਂ ਵਿੱਚ ਬਿਲਕੁੱਲ ਨਾ ਜਾਣ ਅਤੇ ਨਾ ਹੀ ਨਹਾਉਣ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਦਰਿਆਵਾਂ ਤੇ ਨਾਲਿਆਂ ਨੇੜੇ ਰਹਿੰਦੀ ਵੱਸੋਂ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਦਰਿਆਵਾਂ ਜਾਂ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ‘ਤੇ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।      

LEAVE A REPLY

Please enter your comment!
Please enter your name here